ਚੰਡੀਗੜ੍ਹ : ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇਸ਼ਾਰਾ ਕੀਤਾ ਹੈ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਜਾ ਸਕਦਾ ਹੈ ਤੇ ਇਸ ਦਾ ਅਧਿਕਾਰਤ ਐਲਾਨ ਜਲਦ ਹੋ ਜਾਵੇਗਾ।
ਇੱਕ ਟੀਵੀ ਚੈਨਲ ਦੀ ਰਿਪੋਰਟ ਮੁਤਾਬਕ ਰਾਵਤ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਦੋ ਕਾਰਜਕਾਰੀ ਪ੍ਰਧਾਨ ਬਣਾਏ ਜਾਣਗੇ ਜਿਹਨਾਂ ‘ਚੋਂ ਇਕ ਹਿੰਦੂ ਭਾਈਚਾਰੇ ‘ਚੋਂ ਤੇ ਦੂਜਾ ਦਲਿਤ ਭਾਈਚਾਰੇ ‘ਚੋਂ ਹੋਵੇਗਾ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣਗੇ।