ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਭਾਵੇਂ ਪਿਛਲੇ ਲੰਬੇ ਸਮੇਂ ਤੋਂ ਮੀਡੀਆ ਤੋਂ ਦੂਰੀ ਬਣਾਈ ਹੋਈ ਹੈ ਅਤੇ ਉਹ ਜਿਆਦਾ ਦੌਰੇ ਵੀ ਕਰਦੇ ਦਿਖਾਈ ਨਹੀਂ ਦੇ ਰਹੇ ਪਰ ਬੀਤੀ ਕੱਲ੍ਹ ਉਨ੍ਹਾਂ ਦੇ ਦਿੱਲੀ ਦੌਰੇ ਨੇ ਇੱਕ ਵਾਰ ਫਿਰ ਸਿਆਸਤ ਗਰਮਾ ਦਿੱਤੀ ਹੈ। ਇਸ ਤੋਂ ਬਾਅਦ ਸਿੱਧੂ ਨਾਲ ਸਬੰਧਤ ਦੂਜੀ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਸਿੱਧੂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਪਾਕਿਸਤਾਨ ਜਾਣ ਲਈ ਇਜਾਜ਼ਤ ਮੰਗੀ ਗਈ ਹੈ।
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਵਿਦੇਸ਼ ਮੰਤਰੀ ਐਸ ਜੈਅ ਸ਼ੰਕਰ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਇਜਾਜ਼ਤ ਮੰਗੀ ਗਈ ਹੈ ਕਿ ਉਹ ਲਾਂਘੇ ਦੇ ਉਦਘਾਟਨੀ ਸਮਾਗਮਾਂ ਵਿੱਚ ਸ਼ਾਮਿਲ ਹੋਣਾਂ ਚਾਹੁੰਦੇ ਹਨ।
ਦੱਸਣਯੋਗ ਇਹ ਵੀ ਹੈ ਕਿ 9 ਨਵੰਬਰ ਨੂੰ ਹੋਣ ਵਾਲੇ ਉਦਘਾਟਨੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਵੀ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਭੇਜਿਆ ਗਿਆ ਸੀ।