ਲਖੀਮਪੁਰ : ਨਵਜੋਤ ਸਿੱਧੂ ਵੱਲੋਂ ਲਖੀਮਪੁਰ ਖੀਰੀ ਵਿਚ ਹਿੰਸਾ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੁੰ ਲੈ ਕੇ ਭੁੱਖ ਹੜਤਾਲ ਤੇ ਮੌਨ ਵਰਤ ਜਾਰੀ ਹੈ। ਨਵਜੋਤ ਸਿੱਧੂ ਬੀਤੇ ਦਿਨ ਤੋਂ ਹੀ ਪੱਤਰਕਾਰ ਰਮਨ ਕਸ਼ਯਪ ਦੇ ਘਰ ‘ਚ ਮੌਜੂਦ ਹਨ, ਜਿਥੇ ਉਨ੍ਹਾਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ।
ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸਿੱਧੂ ਨੂੰ ਭੁੱਖ ਹੜਤਾਲ ਤੇ ਮੌਨ ਵਰਤ ਖਤਮ ਕਰਨ ਲਈ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਸਿੱਧੂ ਨੇ ਕਿਹਾ ਸੀ ਕਿ ਉਹ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕੀਤੇ ਜਾਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ।