ਨਵਜੋਤ ਸਿੱਧੂ ਦੀ ਵੱਡੀ ਭੈਣ ਨੇ ਆਪਣੇ ਭਰਾ ‘ਤੇ ਲਾਏ ਇਲਜ਼ਾਮ, ਰੋ-ਰੋ ਕੇ ਮੰਗਿਆ ਮਾਂ ਲਈ ਇਨਸਾਫ

TeamGlobalPunjab
2 Min Read

ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭੈਣ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਵੱਡੇ ਤੇ ਹੈਰਾਨੀਜਨਕ ਖੁਲਾਸੇ ਕੀਤੇ ਹਨ। ਸਿੱਧੂ ਦੀ ਐੱਨਆਰਆਈ ਭੈਣ ਸੁਮਨ ਤੂਰ ਨੇ ਆਪਣੇ ਭਰਾ ‘ਤੇ ਜ਼ਾਇਦਾਦ ਹੜੱਪਣ ਦੇ ਦੋਸ਼ ਲਗਾਏ ਹਨ। ਇਸ ਤੋਂ ਇਲਾਵਾ ਉਨ੍ਹਾਂ ਖੁਲਾਸਾ ਕਰਦਿਆਂ ਕਿਹਾ ਕਿ, ‘ਸਿੱਧੂ ਨੇ ਪਿਤਾ ਭਗਵੰਤ ਸਿੰਘ ਸਿੱਧੂ ਦੀ ਮੌਤ ਤੋਂ ਬਾਅਦ ਮੇਰੀ ਮਾਤਾ ਤੇ ਵੱਡੀ ਭੈਣ ਨੂੰ ਘਰੋਂ ਕੱਢ ਦਿੱਤਾ ਸੀ ਤੇ ਉਨ੍ਹਾਂ ਦੀ ਮੌਤ ਵੀ ਲਾਵਾਰਸ ਹਾਲਤ ‘ਚ ਹੋਈ ਸੀ।’

ਉਨ੍ਹਾਂ ਨੇ ਪੰਜਾਬ ਵਾਸੀਆਂ ਤੇ ਮੀਡੀਆ ਨੂੰ ਅਪੀਲ ਕਰਦਿਆਂ ਕਿਹਾ ਹਾਂ ਕਿ ਮੈਨੂੰ ਅਤੇ ਮੇਰੀ ਮਾਂ ਨੂੰ ਇਨਸਾਫ਼ ਦਵਾਇਆ ਜਾਵੇ। ਇਸ ਦੇ ਨਾਲ ਹੀ ਸੁਮਨ ਤੂਰ ਨੇ ਕਿਹਾ ਕਿ ਇਸੇ ਮੁੱਦੇ ‘ਤੇ ਉਹ ਨਵਜੋਤ ਸਿੰਘ ਸਿੱਧੂ ਦੇ ਨਾਲ ਗੱਲਬਾਤ ਕਰਨ ਦੇ ਲਈ ਅੰਮ੍ਰਿਤਸਰ ਘਰ ਵੀ ਗਈ ਸੀ, ਪਰ ਉਨ੍ਹਾਂ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇੱਥੋਂ ਤੱਕ ਕਿ ਨਵਜੋਤ ਸਿੱਧੂ ਨੇ ਨਾਂ ਉਨ੍ਹਾਂ ਦਾ ਫੋਨ ਚੁੱਕਿਆ ਤੇ ਵਟਸਐਪ ‘ਤੇ ਵੀ ਬਲਾਕ ਕਰ ਦਿੱਤਾ। ਨਵਜੋਤ ਸਿੰਘ ਸਿੱਧੂ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਦੀ ਭੈਣ ਨੇ ਕਿਹਾ ਕਿ ਸ਼ੈਰੀ ਬਹੁਤ ਹੀ ਬੇਰਹਿਮ ਹਨ, ਉਨ੍ਹਾਂ ਨੇ ਮਾਂ ਨਿਰਮਲ ਮਹਾਜਨ ਉਰਫ਼ ਨਿਰਮਲ ਭਗਵੰਤ ਸਿੱਧੂ ਦੇ ਨਾਲ ਬੇਇਨਸਾਫ਼ੀ ਕੀਤੀ ਹੈ।

ਚੋਣਾਂ ਤੋਂ ਠੀਕ ਪਹਿਲਾਂ ਨਵਜੋਤ ਸਿੰਘ ਸਿੱਧੂ ‘ਤੇ ਪਰਿਵਾਰਕ ਇਲਜ਼ਾਮ ਉਨ੍ਹਾਂ ਦੇ ਸਿਆਸੀ ਸਫਰ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦੇ ਹਨ, ਕਿਉਂਕਿ ਪੰਜਾਬ ਕਾਂਗਰਸ ਵੱਲੋਂ ਮੁੱਖ ਮੰਤਰੀ ਚਿਹਰੇ ਦੀ ਦੌੜ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਰਿਸ਼ਤੇਦਾਰਾਂ ‘ਤੇ ਹੋਈ ਈਡੀ ਦੀ ਰੇਡ ਦੇ ਸਵਾਲ ਹਨ ਤਾਂ ਦੂਜੇ ਪਾਸੇ ਹੁਣ ਨਵਜੋਤ ਸਿੱਧੂ ਤੇ ਉਨ੍ਹਾਂ ਦੀ ਭੈਣ ਵੱਲੋਂ ਲਗਾਏ ਇਲਜ਼ਾਮਾਂ ਨੂੰ ਵਿਰੋਧੀ ਚੋਣਾਂ ‘ਚ ਜ਼ੋਰ-ਸ਼ੋਰ ਨਾਲ ਚੁੱਕ ਸਕਦੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment