ਨਵਜੋਤ ਸਿੱਧੂ ਦੀ ਭੈਣ ਦੀ ਸ਼ਿਕਾਇਤ ਦਾ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਹੋਵੇਗੀ ਜਾਂਚ

TeamGlobalPunjab
2 Min Read

ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਅਤੇ ਡਾਕਟਰ ਹਰਬਿੰਦਰ ਸਿੰਘ ਤੂਰ ਨੇ ਵੋਟਾਂ ਪੈਣ ਤੋਂ ਕੁੱਝ ਘੰਟੇ ਪਹਿਲਾਂ  ਸਿੱਧੂ ਖ਼ਿਲਾਫ਼ ਕੌਮੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ‘ਤੇ ਕੌਮੀ ਮਹਿਲਾ ਕਮਿਸ਼ਨ ਨੇ ਨੋਟਿਸ ਲੈਂਦਿਆਂ ਡੀਸੀਪੀ ਲੁਧਿਆਣਾ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇੱਕ ਬਿਆਨ ਵਿੱਚ, ਇਹ ਸੂਚਿਤ ਕੀਤਾ ਗਿਆ ਸੀ ਕਿ ਮੌਜੂਦਾ ਸ਼ਿਕਾਇਤ ਜਾਇਦਾਦ ਦੇ ਅਧਿਕਾਰਾਂ/ਸਨਮਾਨ ਨਾਲ ਜਿਉਣ ਦੇ ਅਧਿਕਾਰ ਤੋਂ ਕਥਿਤ ਤੌਰ ‘ਤੇ ਵਾਂਝੇ ਰੱਖਣ ਨਾਲ ਸਬੰਧਤ ਹੈ।

ਐਨਸੀਡਬਲਯੂ ਨੇ ਡੀਸੀਪੀ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਅਤੇ ਕਮਿਸ਼ਨ ਨੂੰ 15 ਦਿਨਾਂ ਦੇ ਅੰਦਰ ਕੀਤੀ ਗਈ ਕਾਰਵਾਈ ਬਾਰੇ ਸੂਚਿਤ ਕਰਨ ਲਈ ਕਿਹਾ।

ਕੀ ਹੈ ਪੂਰਾ ਮਾਮਲਾ ?

- Advertisement -

ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਵਲੋਂ ਪ੍ਰੈਸ ਕਾਨਫਰੰਸ ਕਰਦਿਆ ਉਨ੍ਹਾਂ ‘ਤੇ ਇਲਜ਼ਾਮ ਲਾਏ ਗਏ ਸਨ। ਸੁਮਨ ਤੂਰ ਨੇ ਸਿੱਧੂ ‘ਤੇ ਜ਼ਿਆਦਤੀ ਦੇ ਇਲਜ਼ਾਮ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਸਿੱਧੂ ਕਾਰਨ ਉਨ੍ਹਾਂ ਦੀ ਮਾਂ ਨੂੰ ਘਰ ਤੋਂ ਬਾਹਰ ਕੱਢਿਆ ਸੀ ਅਤੇ ਰੇਲਵੇ ਸਟੇਸ਼ਨ ਉੱਤੇ ਮਾਂ ਦੀ ਲਾਵਾਰਸ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਪ੍ਰੈਸ ਕਾਨਫਰੰਸ ਕਰਦਿਆਂ ਸੁਮਨ ਤੂਰ ਭਾਵੁਕ ਹੋ ਗਈ ਅਤੇ ਰੋ-ਰੋ ਕੇ ਉਨ੍ਹਾਂ ਨੇ ਆਪਣੀ ਮਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਸੀ।

ਤੂਰ ਨੇ ਕਿਹਾ ਕਿ ਇਹ ਕੋਈ ਚੋਣਾਂ ਨਾਲ ਜੁੜਿਆ ਮਾਮਲਾ ਨਹੀਂ ਹੈ ਬਲਕਿ ਮਾਂ ਨੂੰ ਇਨਸਾਫ ਦਿਵਾਉਣ ਦੀ ਕੋਸ਼ਿਸ਼ ਹੈ। ਇਸ ਨਾਲ ਲੋਕਾਂ ਨੂੰ ਵੀ ਪਤਾ ਚੱਲੇਗਾ ਕਿ ਕੋਈ ਵੀ ਅਪਣੇ ਮਾਪਿਆਂ ਦੇ ਨਾਲ ਇਸ ਤਰ੍ਹਾਂ ਦਾ ਸਲੂਕ ਨਹੀਂ ਕਰ ਸਕਦਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment