ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਬੀਤੇ ਦਿਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਨਾਲ ਮੀਟਿੰਗ ਕਰਨ ਲਈ ਦਿੱਲੀ ਪੁੱਜੇ ਸਨ। ਨਵਜੋਤ ਸਿੰਘ ਸਿੱਧੂ ਨੇ ਬੈਠਕ ਦੌਰਾਨ ਪ੍ਰਿਅੰਕਾ ਗਾਂਧੀ ਦੇ ਨਾਲ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ‘ਤੇ ਲਿਖਿਆ ਹੈ ਕਿ, ‘ਉਨ੍ਹਾਂ ਦੀ ਪ੍ਰਿਅੰਕਾ ਗਾਂਧੀ ਦੇ ਨਾਲ ਲੰਮੀ ਮੁਲਾਕਾਤ ਹੋਈ ਹੈ।’ ਨਵਜੋਤ ਸਿੱਧੂ ਨੇ ਇਸ ਮੀਟਿੰਗ ਸਬੰਧੀ ਹੋਰ ਕੋਈ ਵੇਰਵਾ ਨਹੀਂ ਦਿੱਤਾ।
Had a long meeting with @priyankagandhi Ji 🙏🏼 pic.twitter.com/Wd4FYXFrhr
— Navjot Singh Sidhu (@sherryontopp) June 30, 2021
ਇਹ ਵੀ ਦੱਸਣਯੋਗ ਹੈ ਕਿ ਸਿੱਧੂ ਕੱਲ੍ਹ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਨਾਲ ਮੁਲਾਕਾਤ ਲਈ ਦਿੱਲੀ ਪੁੱਜੇ ਸਨ ਪਰ ਉਨ੍ਹਾਂ ਦੀ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਨਹੀਂ ਹੋ ਸਕੀ ਸੀ। ਅੱਜ ਉਨ੍ਹਾਂ ਦਾ ਦਿੱਲੀ ਵਿੱਚ ਦੂਜਾ ਦਿਨ ਹੈ ਅਤੇ ਰਾਹੁਲ ਗਾਂਧੀ ਦੇ ਨਾਲ ਉਨ੍ਹਾਂ ਦੀ ਮੁਲਾਕਾਤ ਸਬੰਧੀ ਹਾਲੇ ਤੱਕ ਸਾਫ ਨਹੀਂ ਹੋ ਸਕਿਆ ਹੈ।
ਉੱਥੇ ਹੀ ਦੂਜੇ ਪਾਸੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਸਿੱਧੂ ਨੂੰ ਹਾਈਕਮਾਨ ਨੇ ਤਲਬ ਹੀ ਨਹੀਂ ਕੀਤਾ, ਸਗੋਂ ਉਹ ਖ਼ੁਦ ਹੀ ਦਿੱਲੀ ਰਵਾਨਾ ਹੋਏ।