ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਖ਼ਿਲਾਫ਼ FIR, ਲੱਗਿਆ ਇਹ ਵੱਡਾ ਇਲਜ਼ਾਮ

TeamGlobalPunjab
2 Min Read

ਚੰਡੀਗੜ੍ਹ- ਪੰਜਾਬ ‘ਚ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਅਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਮੁਸਤਫਾ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਦੋਸ਼ ਸੀ। ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਖ਼ਿਲਾਫ਼ ਕੁਝ ਦਿਨ ਪਹਿਲਾਂ ਮਲੇਰਕੋਟਲਾ ਵਿੱਚ ਅਪਸ਼ਬਦ ਬੋਲਣ ਦਾ ਕੇਸ ਦਰਜ ਕੀਤਾ ਗਿਆ ਸੀ। ਉਸ ‘ਤੇ ਭਾਈਚਾਰਿਆਂ ਦਰਮਿਆਨ ਦੁਸ਼ਮਣੀ ਨੂੰ ਵਧਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਨੇ ਉਸ ‘ਤੇ ਧਾਰਾ 153-ਏ ਲਗਾ ਦਿੱਤੀ ਹੈ। ਮਲੇਰਕੋਟਲਾ ‘ਚ ਮੁਸਲਮਾਨਾਂ ਨੂੰ ਦਿੱਤੇ ਭਾਸ਼ਣ ਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਸਾਹਮਣੇ ਆਇਆ ਹੈ।

ਦੱਸ ਦੇਈਏ ਕੱਲ੍ਹ ਭਾਰਤੀ ਜਨਤਾ ਪਾਰਟੀ ਦੀ ਕੌਮੀ ਬੁਲਾਰਾਣ ਸ਼ਾਜ਼ੀਆ ਇਲਮੀ ਨੇ ਕਿਹਾ ਕਿ ਮੁਸਤਫਾ ਦੇ ਇਸ ਬਿਆਨ ‘ਤੇ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਚੰਨੀ, ਸਿੱਧੂ ਸਮੇਤ ਸਾਰੀ ਕਾਂਗਰਸ ਨੂੰ ਜਵਾਬ ਦੇਣਾ ਪਵੇਗਾ। ਸ਼ਾਜ਼ੀਆ ਨੇ ਕਿਹਾ ਕਿ ਕਾਂਗਰਸ ਦੇਸ਼ ਵਾਂਗ ਪੰਜਾਬ ਨੂੰ ਵੀ ਵੰਡਣ ਅਤੇ ਖੂਨੀ ਹੋਲੀ ਖੇਡਣ ਦੀ ਗੰਦੀ ਰਾਜਨੀਤੀ ਕਰ ਰਹੀ ਹੈ। ਦੂਜੇ ਪਾਸੇ ਐਫਆਈਆਰ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁਸਤਫਾ ਨੇ ਇਸ ਨੂੰ ਪੂਰੀ ਤਰ੍ਹਾਂ ਬਕਵਾਸ ਕਰਾਰ ਦਿੱਤਾ। ਉਸ ਨੇ ਕਿਹਾ “ਮੈਂ ਹਿੰਦੂਆਂ ਨੂੰ ਨਿਸ਼ਾਨਾ ਨਹੀਂ ਬਣਾਇਆ ਜਿਵੇਂ ਕਿ ਸੋਸ਼ਲ ਮੀਡੀਆ ‘ਤੇ ਦੋਸ਼ ਲਗਾਇਆ ਜਾ ਰਿਹਾ ਹੈ। ਮੈਂ ‘ਫਿਟਨੇ’ ਸ਼ਬਦ ਦੀ ਵਰਤੋਂ ਕੀਤੀ ਸੀ, ਜਿਸਦਾ ਅਰਥ ਹੈ ਕਾਨੂੰਨ ਤੋੜਨ ਵਾਲੇ। ਮੈਨੂੰ ਮੁਸਲਮਾਨਾਂ ਦੇ ਇੱਕ ਸਮੂਹ ‘ਤੇ ਗੁੱਸਾ ਆਇਆ ਸੀ ਜਿਸ ਨੇ ਮੇਰੇ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਮੈਂ ਉਨ੍ਹਾਂ ਨੂੰ ਚੇਤਾਵਨੀ ਦੇ ਰਿਹਾ ਸੀ, ਹਿੰਦੂਆਂ ਨੂੰ ਨਹੀਂ।

Share this Article
Leave a comment