ਅੰਮ੍ਰਿਤਸਰ: ਤਕਰੀਬਨ ਇੱਕ ਸਾਲ ਬਾਅਦ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਟਵਿੱਟਰ ‘ਤੇ ਐਕਟਿਵ ਹੋਏ ਹਨ। ਇਸ ਵਾਰ ਉਨ੍ਹਾਂ ਨੇ ਚੁੱਪੀ ਕਿਸਾਨ ਮੁੱਦੇ ‘ਤੇ ਤੋੜੀ ਹੈ। ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਸ਼ਾਇਰਾਨਾ ਅੰਦਾਜ਼ ਵਿੱਚ ਲਿਖਿਆ ਕਿ ਪੰਜਾਬ, ਪੰਜਾਬੀਅਤ ਅਤੇ ਹਰ ਪੰਜਾਬੀ ਕਿਸਾਨਾਂ ਦੇ ਨਾਲ ਖੜ੍ਹਾ ਹੈ।
ਅੱਜ ਦੇ ਟਵੀਟ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਪਿਛਲੇ ਸਾਲ 21 ਜੁਲਾਈ 2019 ਨੂੰ ਆਖਰੀ ਟਵੀਟ ਕੀਤਾ ਸੀ। ਜਦੋਂ ਉਨ੍ਹਾਂ ਨੇ ਪੰਜਾਬ ਕੈਬਨਿਟ ‘ਚੋਂ ਅਸਤੀਫ਼ਾ ਦਿੱਤਾ ਸੀ, ਤਾਂ ਉਸ ਸਮੇਂ ਟਵੀਟ ਕਰਕੇ ਨਿਸ਼ਾਨੇ ਸਾਧੇ ਸਨ। ਜਿਸ ਤੋਂ ਬਾਅਦ ਅੱਜ ਮੁੜ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਲਿਖਿਆ ਕਿ –
“ਕਿਸਾਨੀ ਪੰਜਾਬ ਦੀ ਰੂਹ,
ਸਰੀਰ ਦੇ ਘਾਓ ਭਰ ਜਾਂਦੇ ਹਨ,
ਪਰ ਆਤਮਾ ‘ਤੇ ਵਾਰ,
ਸਾਡੇ ਅਸਤਿਤਵ ਉੱਤੇ ਹਮਲਾ ਬਰਦਾਸ਼ਤ ਨਹੀਂ।
ਜੰਗ ਦੀ ਤੂਤੀ ਬੋਲਦੀ ਹੈ – ਇੰਕਲਾਬ ਜ਼ਿੰਦਾਬਾਦ,
ਪੰਜਾਬ, ਪੰਜਾਬੀਅਤ ਤੇ ਹਰ ਪੰਜਾਬੀ ਕਿਸਾਨਾਂ ਦੇ ਨਾਲ।”
ਕਿਸਾਨੀ ਪੰਜਾਬ ਦੀ ਰੂਹ,
ਸਰੀਰ ਦੇ ਘਾਓ ਭਰ ਜਾਂਦੇ ਹਨ,
ਪਰ ਆਤਮਾ ‘ਤੇ ਵਾਰ,
ਸਾਡੇ ਅਸਤਿਤਵ ਉੱਤੇ ਹਮਲਾ ਬਰਦਾਸ਼ਤ ਨਹੀਂ।
ਜੰਗ ਦੀ ਤੂਤੀ ਬੋਲਦੀ ਹੈ – ਇੰਕਲਾਬ ਜ਼ਿੰਦਾਬਾਦ,
ਪੰਜਾਬ, ਪੰਜਾਬੀਅਤ ਤੇ ਹਰ ਪੰਜਾਬੀ ਕਿਸਾਨਾਂ ਦੇ ਨਾਲ।
2/2 pic.twitter.com/7QPDmFbEC0
— Navjot Singh Sidhu (@sherryontopp) September 18, 2020
ਕੇਂਦਰ ਸਰਕਾਰ ਵੱਲੋਂ ਐਗਰੀਕਲਚਰ ਬਿੱਲ ਲੋਕ ਸਭਾ ਵਿੱਚ ਪਾਸ ਕਰ ਦਿੱਤੇ ਗਏ ਹਨ। ਜਿਨ੍ਹਾਂ ਦਾ ਪੰਜਾਬ ਵਿਚ ਕਾਫੀ ਵਿਰੋਧ ਹੋ ਰਿਹਾ ਹੈ। ਜਦੋਂ ਤੋਂ ਮੋਦੀ ਸਰਕਾਰ ਖੇਤੀ ਆਰਡੀਨੈਂਸ ਲੈ ਕੇ ਆਈ ਸੀ ਤਾਂ ਉਦੋਂ ਤੋਂ ਹੀ ਕਿਸਾਨ ਸੜਕਾਂ ‘ਤੇ ਨਿੱਤਰੇ ਹੋਏ ਹਨ। ਕਾਂਗਰਸ, ਆਮ ਆਦਮੀ ਪਾਰਟੀ ਦੇ ਨਾਲ ਨਾਲ ਹੁਣ ਅਕਾਲੀ ਦਲ ਵੀ ਕਿਸਾਨਾਂ ਦੇ ਹੱਕ ਵਿੱਚ ਖੜ੍ਹ ਗਿਆ ਹੈ। ਜਿਸ ਤਹਿਤ ਹਰਸਿਮਰਤ ਕੌਰ ਬਾਦਲ ਨੇ ਵੀ ਕੇਂਦਰੀ ਕੈਬਨਿਟ ਚੋਂ ਅਸਤੀਫ਼ਾ ਦਿੱਤਾ ਸੀ। ਅੱਜ ਨਵਜੋਤ ਸਿੰਘ ਸਿੱਧੂ ਨੇ ਵੀ ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਆਪਣੀ ਚੁੱਪੀ ਤੋੜ ਦਿੱਤੀ ਹੈ।