Navjot Singh Sidhu ਜੇਲ੍ਹ ਤੋਂ ਆਏ ਬਾਹਰ, ਸਮਰਥਕਾਂ ‘ਚ ਭਾਰੀ ਉਤਸ਼ਾਹ

Rajneet Kaur
2 Min Read

ਪਟਿਆਲਾ : ਪਟਿਆਲਾ ਕੇਂਦਰੀ ਜੇਲ੍ਹ  ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ  ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਇਸ ਮੌਕੇ ਨਵਜੋਤ ਸਿੱਧੂ ਦੇ ਪੁੱਤਰ ਕਰਨ ਸਿੱਧੂ,  ਐਮਪੀ ਗੁਰਜੀਤ ਔਜਲਾ, ਕਾਂਗਰਸੀ ਆਗੂ ਅਸ਼ਵਨੀ ਸ਼ੇਖੜੀ, ਨਵਤੇਜ ਚੀਮਾ ਅਤੇ ਸਮਰਥਕ ਜੇਲ ਦੇ ਬਾਹਰ  ਸਵੇਰ ਤੋਂ ਹੀ ਇਕੱਠੇ ਹੋ ਗਏ ਸਨ। ਨਵਜੋਤ ਸਿੰਘ ਸਿੱਧੂ ਦੇ ਬਾਹਰ ਆਉਣ ਮੌਕੇ ਉਨ੍ਹਾਂ ਦੇ ਸਮਰਥਕਾਂ ਅਤੇ ਵਰਕਰਾਂ ਨੇ ਖੁਸ਼ੀ ਵਿੱਚ ਭੰਗੜੇ ਪਾਏ।

ਜੇਲ੍ਹ ਤੋਂ ਬਾਹਰ ਆਉਂਦੇ ਹੀ ਨਵਜੋਤ ਸਿੰਘ ਸਿੱਧੂ ਨੇ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਨਾਲ ਹੀ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਤਾਰੀਫ ਵੀ ਕੀਤੀ।ਅੱਜ ਲੋਕਤੰਤਰ ਬੇੜੀਆਂ ’ਚ ਹੈ। ਕ੍ਰਾਂਤੀ ਦਾ ਨਾਂ ਰਾਹੁਲ ਗਾਂਧੀ ਹੈ। ਪੰਜਾਬ ਢਾਲ ਹੈ ਉਸ ਢਾਲ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ’ਚ ਰਾਸ਼ਟਰਪਤੀ ਸਾਸ਼ਨ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ  ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ   1988 ਦੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਸੀ। ਨਵਜੋਤ ਸਿੰਘ ਸਿੱਧੂ ਨੂੰ ਪਿਛਲੇ ਸਾਲ 20 ਮਈ ਨੂੰ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਏ ਜਾਣ ਤੋਂ ਬਾਅਦ ਪਟਿਆਲਾ ਦੀ ਇੱਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment