ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਨੂੰ ਲੈ ਕੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪੰਜਾਬ ਭਵਨ ਤੂੰ ਕਾਂਗਰਸ ਦਫ਼ਤਰ ਬਾਹਰ ਨਿਕਲ ਗਏ ਹਨ। ਕਾਂਗਰਸ ਭਵਨ ਵਿੱਚ ਥੋੜ੍ਹੀ ਦੇਰ ‘ਚ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਹੋਵੇਗੀ।
ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨਗੀ ਸਮਾਗਮ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਲੀਡਰ ਚੰਡੀਗੜ੍ਹ ਵਿਖੇ ਪਹੁੰਚ ਰਹੇ ਹਨ। ਕਾਂਗਰਸ ਭਵਨ ‘ਚ ਦਾਖ਼ਲ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸੀਨੀਅਰ ਕਾਂਗਰਸੀ ਵਿਧਾਇਕਾਂ ਨਾਲ ਪੰਜਾਬ ਭਵਨ ਵਿਖੇ ਮੁਲਾਕਾਤ ਕੀਤੀ ਸੀ। ਹੁਣ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਭਵਨ ਲਈ ਰਵਾਨਾ ਹੋ ਗਏ ਹਨ।