ਨਵਜੋਤ ਸਿੱਧੂ ਵੱਲੋਂ ਕਿਸਾਨ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਭੁੱਖ ਹੜਤਾਲ ਸ਼ੁਰੂ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਇਕ ਵਫ਼ਦ ਵੀਰਵਾਰ ਨੂੰ ਲਖੀਮਪੁਰ ਜਿਥੇ ਭਾਜਪਾ ਦੇ ਕੇਂਦਰੀ ਮੰਤਰੀ ਦੇ ਪੁੱਤਰ ਨੇ ਚਾਰ ਕਿਸਾਨਾਂ ਉਪਰ ਆਪਣੀ ਗੱਡੀ ਚੜ੍ਹਾ ਕੇ ਮਾਰ ਦਿੱਤਾ ਸੀ, ਲਈ ਰਵਾਨਾ ਹੋਇਆ ਸੀ। ਇਸ ਵਫ਼ਦ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਵਿਧਾਇਕ ਰਾਜ ਕੁਮਾਰ ਚੱਬੇਵਾਲ (ਪ੍ਰਧਾਨ, ਅਨੁਸੂਚਿਤ ਜਾਤੀ ਵਿਭਾਗ, ਪੰਜਾਬ ਕਾਂਗਰਸ), ਵਿਧਾਇਕ ਕੁਲਜੀਤ ਸਿੰਘ ਨਾਗਰਾ (ਕਾਰਜਕਾਰੀ ਪ੍ਰਧਾਨ, ਪੰਜਾਬ ਕਾਂਗਰਸ) ਅਤੇ ਵਿਧਾਇਕ ਮਦਨ ਲਾਲ ਜਲਾਲਪੁਰ ਸ਼ਾਮਲ ਸਨ। ਇਸ ਵਫਦ ਨੂੰ ਉੱਤਰ ਪ੍ਰਦੇਸ਼ ਦੀ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਵੀ ਕੀਤੀ ਪਰ ਨਵਜੋਤ ਸਿੱਧੂ ਦੇ ਹਠੀ ਰਵਈਏ ਅੱਗੇ ਪੁਲਿਸ ਨੇ ਝੁਕਦਿਆਂ ਉਨ੍ਹਾਂ ਨੂੰ ਲਖੀਮਪੁਰ ਜਾਣ ਦੀ ਇਜਾਜ਼ਤ ਦੇਣੀ ਪਈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਮੋਹਾਲੀ ਤੋਂ ਸ਼ੁਰੂ ਹੋਏ ਇਸ ਵਫਦ ਨਾਲ ਵੱਡੀ ਗਿਣਤੀ ਲੋਕ ਸ਼ਾਮਿਲ ਸਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਮਰਹੂਮ ਪੱਤਰਕਾਰ ਰਮਨ ਕਸ਼ਯਪ ਦੇ ਘਰ ਵਰਤ ਰੱਖ ਕੇ ਬੈਠ ਗਏ ਹਨ ਜਦੋਂ ਤੱਕ ਕਿ ਕੇਂਦਰੀ ਮੰਤਰੀ ਦਾ ਮੁਲਜ਼ਮ ਪੁੱਤਰ ਅਸ਼ੀਸ਼ ਮਿਸ਼ਰਾ ਪੁਲੀਸ ਜਾਂਚ ਵਿੱਚ ਸ਼ਾਮਲ ਨਹੀਂ ਹੁੰਦਾ ਅਤੇ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ।

ਇਸ ਵਫ਼ਦ ਨੇ ਕੇਂਦਰੀ ਮੰਤਰੀ ਦੇ ਪੁੱਤਰ ਵਲੋਂ ਬੇਰਹਿਮੀ ਨਾਲ ਕਤਲ ਕੀਤੇ ਗਏ ਚਾਰ ਕਿਸਾਨਾਂ ਵਿਚੋਂ ਇੱਕ ਲਵਪ੍ਰੀਤ ਸਿੰਘ (20) ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਹਰ ਵੇਲੇ ਉਨ੍ਹਾਂ ਦੇ ਨਾਲ ਖੜੇ ਹਨ। ਨਵਜੋਤ ਸਿੰਘ ਸਿੱਧੂ ਨੇ ਪਰਿਵਾਰ ਨੂੰ ਹਰ ਮਦਦ ਦੇਣ ਦਾ ਭਰੋਸਾ ਦਿਵਾਇਆ।

- Advertisement -

Share this Article
Leave a comment