ਚੰਡੀਗੜ੍ਹ/ਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਇਕ ਵੱਡਾ ਫੈਸਲਾ ਲੈਂਦੇ ਹੋਏ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਹੈ। ਕਾਂਗਰਸ ਵੱਲੋਂ ਦਿਸਦਾ ਅਧਿਕਾਰਿਕ ਤੌਰ ਤੇ ਐਲਾਨ ਕਰ ਦਿੱਤਾ ਗਿਆ ਹੈ।
ਨਵਜੋਤ ਸਿੰਘ ਸਿੱਧੂ ਦੇ ਨਾਲ ਚਾਰ ਵਰਕਿੰਗ ਪ੍ਰਧਾਨ ਵੀ ਬਣਾਏ ਗਏ ਹਨ।
ਸੰਗਤ ਸਿੰਘ ਗਿਲਜ਼ੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਤੇ ਕੁਲਜੀਤ ਸਿੰਘ ਨਾਗਰਾ ਨੂੰ ਵਰਕਿੰਗ ਪ੍ਰਧਾਨ ਬਣਾਇਆ ਗਿਆ ਹੈ।
ਕਾਂਗਰਸ ਵੱਲੋਂ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ‘ਚ ਹੋੜ ਲੱਗੀ ਹੋਈ ਹੈ।