ਨਵਜੋਤ ਸਿੰਘ ਸਿੱਧੂ ਨੇ ਸ਼ੁਰੂ ਕੀਤਾ ਆਪਣਾ ਯੂ-ਟਿਊਬ ਚੈਨਲ

TeamGlobalPunjab
1 Min Read

ਚੰਡੀਗੜ੍ਹ: ਪਿਛਲੇ ਲੰਮੇ ਸਮੇਂ ਤੋਂ ਸਿਆਸਤ ਤੋਂ ਦੂਰ ਚੱਲ ਰਹੇ ਨਵਜੋਤ ਸਿੰਘ ਸਿੱਧੂ ਹੁਣ ਮੁੜ ਸਰਗਰਮ ਹੋਣ ਜਾ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਲੋਕਾਂ ਤੱਕ ਪਹੁੰਚ ਬਣਾਉਣ ਲਈ ਇੱਕ ਆਪਣਾ ਨਵਾਂ ਯੂ-ਟਿਊਬ ਚੈਨਲ ਸ਼ੁਰੂ ਕੀਤਾ ਹੈ ‘ਜਿੱਤੇਗਾ ਪੰਜਾਬ’ ਜਿੱਥੇ ਉਹ ਲੋਕਾਂ ਦੇ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।

ਸਿੱਧੂ ਨੇ ਬਾਕਾਇਦਾ ਐਲਾਨ ਕੀਤਾ ਕਿ ਇਸ ਚੈਨਲ ਰਾਹੀਂ ਪੰਜਾਬ ਦੀ ਤਰੱਕੀ ਪਸੰਦ ਸੋਚ ਰੱਖਣ ਵਾਲੀਆਂ ਨੂੰ ਗੋਸ਼ਟੀਆਂ, ਮੁਲਾਕਾਤਾਂ ਅਤੇ ਸੰਵਾਦ ਰਾਹੀਂ ਆਪਣੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਲਈ ਖੁੱਲ੍ਹਾ ਸੱਦਾ ਹੋਵੇਗਾ। ਇਹ ਚੈਨਲ ਪੰਜਾਬ ਨੂੰ ਮੁੜ-ਉਸਾਰੀ ਅਤੇ ਪੁਨਰ-ਜਾਗ੍ਰਿਤੀ ਵੱਲ ਲੈ ਜਾਣ ਦੇ ਯਤਨ ਦਾ ਇੱਕ ਪਲੇਟਫਾਰਮ ਹੋਵੇਗਾ।

ਨੌਂ ਮਹੀਨਿਆਂ ਦੇ ਆਤਮ-ਮੰਥਨ ਤੇ ਆਤਮ-ਉੱਥਾਨ ਤੋਂ ਬਾਅਦ ਸਾਬਕਾ ਮੰਤਰੀ, ਚਾਰ ਵਾਰ ਦੇ ਲੋਕ ਸਭਾ ਮੈਂਬਰ, ਵਿਧਾਇਕ (ਅੰਮ੍ਰਿਤਸਰ ਪੂਰਬੀ) ਸ. ਨਵਜੋਤ ਸਿੰਘ ਸਿੱਧੂ ਹੁਣ ਪੰਜਾਬ ਦੇ ਭਖਦੇ ਮਸਲਿਆਂ ਉੱਪਰ ਆਵਾਜ਼ ਬੁਲੰਦ ਕਰਨਗੇ ਤੇ ਪੰਜਾਬ ਦੀ ਮੁੜ-ਉਸਾਰੀ ਇਕ ਕਲਿਆਣਕਾਰੀ ਰਾਜ ਦੇ ਰੂਪ ਵਿਚ ਕਰਨ ਦਾ ਠੋਸ ਰੋਡ ਮੈਪ ਵਿਚਾਰਨਗੇ। ਇਹ ਚੈਨਲ ਗੁਰੂ ਨਾਨਕ ਦੇਵ ਜੀ ਦੁਆਰਾ ਦਰਸ਼ਾਏ ਵਿਸ਼ਵ ਭਰਾਤਰੀ, ਪਿਆਰ ਤੇ ਸ਼ਾਂਤੀ ਦੇ ਮਾਰਗ ਤੋਂ ਪ੍ਰੇਰਣਾ ਲੈ ਕੇ ਆਪਣੀ ਗੱਲ ਰੱਖੇਗਾ।

Share this Article
Leave a comment