ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਘਰ ਪਹੁੰਚੇ ਨਵਜੋਤ ਸਿੰਘ ਸਿੱਧੂ, ਹੋਇਆ ਜ਼ੋਰਦਾਰ ਸਵਾਗਤ

TeamGlobalPunjab
1 Min Read

ਖੰਨਾ : ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਵਜੋਤ ਸਿੰਘ ਸਿੱਧੂ ਸਮਰਥਨ ਹਾਸਲ ਕਰਨ ਲਈ ਲਗਾਤਾਰ ਕਾਂਗਰਸੀ ਵਿਧਾਇਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ। ਇਸੇ ਕੜੀ ਅਧੀਨ ਨਵਜੋਤ ਸਿੰਘ ਸਿੱਧੂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਘਰ ਖੰਨਾ ਪਹੁੰਚੇ। ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਨੇ ਪੂਰੀ ਗਰਮਜੋਸ਼ੀ ਨਾਲ ਸਿੱਧੂ ਦਾ ਸਵਾਗਤ ਕੀਤਾ।

 

ਇਸ ਮੌਕੇ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵੀ ਹਾਜ਼ਰ ਹਨ।

- Advertisement -

 

ਸਿੱਧੂ ਦਾ ਹਾਜ਼ਰ ਕਾਂਗਰਸੀਆਂ ਵਲੋਂ ਵੀ ਭਰਵਾਂ ਸਵਾਗਤ ਕੀਤਾ ਗਿਆ।

 

- Advertisement -

ਜ਼ਿਕਰਯੋਗ ਹੈ ਕਿ ਕਾਂਗਰਸ ਹਾਈਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀ ਸੰਭਾਵਨਾ ਹੈ, ਇਸੇ ਦੇ ਚਲਦਿਆਂ ਨਵਜੋਤ ਸਿੱਧੂ ਪਿਛਲੇ ਕਈ ਦਿਨਾਂ ਤੋਂ ਕਾਂਗਰਸੀ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ।

 

 

Share this Article
Leave a comment