ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ । ਰਾਹੁਲ ਗਾਂਧੀ ਨੂੰ ਆਪਣਾ ਗੁਰੂ ਅਤੇ ਪ੍ਰਿਯੰਕਾ ਨੂੰ ਆਪਣਾ “ਦੋਸਤ, ਦਾਰਸ਼ਨਿਕ ਅਤੇ ਮਾਰਗਦਰਸ਼ਕ” ਦੱਸਦੇ ਹੋਏ ਸਿੱਧੂ ਨੇ ਪੰਜਾਬ ਤੇ ਉਨ੍ਹਾਂ ਦੇ ਨੇਤਾਵਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੁਹਰਾਈ ਹੈ। ਨਵਜੋਤ ਸਿੰਘ ਸਿੱਧੂ ਨੇ ਇਸ ਮੁਲਾਕਾਤ ਸਬੰਧੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ । ਇਸ ਮੁਲਾਕਾਤ ਸਬੰਧੀ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਸਿੱਧੂ ਨੇ ਟਵਿੱਟਰ ‘ਤੇ ਲਿਖਿਆ, “ਅੱਜ ਨਵੀਂ ਦਿੱਲੀ ਵਿੱਚ ਮੇਰੇ ਸਲਾਹਕਾਰ ਰਾਹੁਲ ਜੀ ਅਤੇ ਦੋਸਤ, ਫਿਲਾਸਫਰ, ਗਾਈਡ ਪ੍ਰਿਅੰਕਾ ਜੀ ਨੂੰ ਮਿਲੇ।”
Met my Mentor Rahul ji and Friend, Philosopher, Guide Priyanka ji in New Delhi Today.
You can Jail me , Intimidate me, Block all my financial accounts but My commitment for Punjab and My Leaders will neither flinch nor back an inch !! pic.twitter.com/9EiRwE5AnP
— Navjot Singh Sidhu (@sherryontopp) April 6, 2023
ਟਵੀਟ ‘ਚ ਉਨ੍ਹਾਂ ਅੱਗੇ ਕਿਹਾ, “ਤੁਸੀਂ ਮੈਨੂੰ ਜੇਲ੍ਹ ਕਰ ਸਕਦੇ ਹੋ, ਮੈਨੂੰ ਡਰਾ-ਧਮਕਾ ਸਕਦੇ ਹੋ, ਮੇਰੇ ਸਾਰੇ ਵਿੱਤੀ ਖਾਤਿਆਂ ਨੂੰ ਬਲਾਕ ਕਰ ਸਕਦੇ ਹੋ ਪਰ ਪੰਜਾਬ ਅਤੇ ਮੇਰੇ ਲੀਡਰਾਂ ਲਈ ਮੇਰੀ ਵਚਨਬੱਧਤਾ ਨਾ ਤਾਂ ਝੁਕੇਗੀ ਅਤੇ ਨਾ ਹੀ ਇੱਕ ਇੰਚ ਵੀ ਪਿੱਛੇ ਹਟੇਗੀ!!
ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ । ਇਨ੍ਹਾਂ ਕਾਂਗਰਸੀ ਆਗੂਆਂ ਵਿਚਾਲੇ ਇੱਕ ਘੰਟੇ ਤੋਂ ਵੱਧ ਮੀਟਿੰਗ ਕੀਤੀ ਗਈ । ਅਤੇ ਇਸ ਮੀਟਿੰਗ ਵਿੱਚ ਪੰਜਾਬ ਦੀ ਮੌਜੂਦਾ ਸਥਿਤੀ ਅਤੇ ਦੇਸ਼ ਦੀ ਸਥਿਤੀ ‘ਤੇ ਚਰਚਾ ਕੀਤੀ ਗਈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.