ਬੁਰਜ ਜਵਾਹਰ ਸਿੰਘ ਵਾਲਾ ਪੁੱਜੇ ਨਵਜੋਤ ਸਿੱਧੂ ਨੇ ਪੰਜਾਬ ਸਰਕਾਰ ਤੋਂ ਕੀਤੀ ਵੱਡੀ ਮੰਗ

TeamGlobalPunjab
2 Min Read

ਫਰੀਦਕੋਟ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਸਾਖੀ ਮੌਕੇ ਬੁਰਜ ਜਵਾਹਰ ਸਿੰਘ ਵਾਲਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਨਵਜੋਤ ਸਿੱਧੂ ਨੇ ਬੁਰਜ ਜਵਾਹਰ ਸਿੰਘ ਵਾਲਾ ਦੇ ਉਸ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ ਜਿਥੇ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋਇਆ ਸੀ। ਸਿੱਧੂ ਨੇ ਬੁਰਜ ਜਵਾਹਰ ਸਿੰਘ ਵਾਲਾ ਦੀ ਆਪਣੀ ਇਸ ਫੇਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ।

ਇਸ ਮੌਕੇ ਨਵਜੋਤ ਸਿੱਧੂ ਨੇ ਪਿੰਡ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਅਤੇ ਕੋਟਕਪੂਰਾ ਤੇ ਬਹਿਬਲ ਕਾਂਡ ਵਿੱਚ ਜੱਲ੍ਹਿਆਂਵਾਲੇ ਬਾਗ਼ ਵਰਗੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਅਤੇ ਇਸ ਗੋਲੀ ਕਾਂਡ ਦਾ ਹੁਕਮ ਦੇਣ ਵਾਲੇ ਉਸ ਵੇਲੇ ਦੇ ਸਿਆਸੀ ਆਗੂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇ ਅਤੇ ਪੀੜਤਾਂ ਨੂੰ ਇਨਸਾਫ਼ ਦਿੱਤਾ ਜਾਵੇ।

ਸਿੱਧੂ ਨੇ ਐਸਆਈਟੀ ਦੀ ਜਾਂਚ ਰਿਪੋਰਟ ਨੂੰ ਵੀ ਜਨਤਕ ਕਰਨ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਰਗਾੜੀ ਬੇਅਦਬੀ ਮਾਮਲੇ ‘ਚ ਜਿਸ ਤਰ੍ਹਾਂ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਵਿਧਾਨ ਸਭਾ ਵਿਚ ਜਨਤਕ ਕੀਤਾ ਗਿਆ ਉਸੇ ਤਰ੍ਹਾਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਰਿਪੋਰਟ ਨੂੰ ਵੀ ਜਨਤਕ ਕੀਤਾ ਜਾਣਾ ਚਾਹੀਦਾ ਹੈ।

Share This Article
Leave a Comment