ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਚੁੱਕੇ ਵੱਡੇ ਸਵਾਲ

TeamGlobalPunjab
2 Min Read

ਪਟਿਆਲਾ: ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਕਈ ਸਵਾਲ ਖੜੇ ਕੀਤੇ ਹਨ। ਨਵਜੋਤ ਸਿੰਘ ਸਿੱਧੂ ਵੱਲੋਂ ਸ਼ੁੱਕਰਵਾਰ ਨੂੰ ਕੀਤੇ ਗਏ ਟਵੀਟ ਵਿਚ ਪੰਜਾਬ ਸਰਕਾਰ ਨੂੰ ਫਿਰ ਸਵਾਲਾਂ ਦੇ ਘੇਰੇ ਵਿੱਚ ਖੜਾ ਕਰ ਦਿੱਤਾ ਹੈ।

ਨਵਜੋਤ ਸਿੰਘ ਸਿੱਧੂ ਨੇ ਟਵੀਟ ਵਿੱਚ ਲਿਖਿਆ ਹੈ “ਕੀ ਗ੍ਰਹਿ ਮੰਤਰੀ ਲਈ ਬੇਅਦਬੀ ਕੇਸ ਸਭ ਤੋਂ ਅਹਿਮ ਨਹੀਂ ਸੀ ? ਆਪਣੀ ਜ਼ਿੰਮੇਵਾਰੀ ਕਿਸੇ ਸਿਰ ਮੜ੍ਹਣੀ ਤੇ ਕੇਵਲ ਐਡਵੋਕੇਟ ਜਨਰਲ ਨੂੰ ਹੀ ਬਲੀ ਦਾ ਬੱਕਰਾ ਬਣਾਉਣ ਦਾ ਮਤਲਬ ਹੈ ਨਜ਼ਰਸਾਨੀ ਦਾ ਕੰਟਰੋਲ ਕਾਰਜਕਾਰੀ ਅਥਾਰਟੀ ਦੇ ਹੱਥਾਂ ‘ਚ ਨਹੀਂ ਹੈ… ਫਿਰ ਏਜੀ ਦੀ ਲਗਾਮ ਕਿਸ ਦੇ ਹੱਥ ਹੈ ? ਜ਼ਿੰਮੇਵਾਰੀਆਂ ਤੋਂ ਭੱਜਣ ਦੀ ਇਸ ਖੇਡ ਵਿੱਚ ਲੀਗਲ ਟੀਮ ਦੇ ਮੈਂਬਰ ਤਾਂ ਮਹਿਜ਼ ਪਿਆਦੇ ਹਨ।”

ਦੱਸ ਦਈਏ ਇਸ ਤੋਂ ਪਹਿਲਾ ਵੀ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ ਸੀ, ‘ਹਮ ਤੋ ਡੂਬੇਂਗੇ ਸਨਮ, ਤੁਮਹੇਂ ਵੀ ਲੇ ਡੂਬੇਂਗੇ।’ ਨਾਲ ਹੀ ਉਨ੍ਹਾਂ ਲਿਖਿਆ ਕਿ ਇਹ ਸਰਕਾਰ ਜਾਂ ਪਾਰਟੀ ਦੀ ਨਾਕਾਮੀ ਨਹੀਂ ਹੈ, ਬਲਕਿ ਇਕ ਆਦਮੀ ਹੈ ਜਿਸ ਨੇ ਦੋਸ਼ੀਆਂ ਨਾਲ ਹੱਥ ਮਿਲਾ ਲਿਆ ਹੈ।

Share this Article
Leave a comment