ਜਲੰਧਰ : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕਾਂਗਰਸੀ ਆਗੂਆਂ ਨਾਲ ਰਾਬਤਾ ਕਰਨ ਅਤੇ ਸਮਰਥਨ ਹਾਸਲ ਕਰਨ ਦੀ ਮੁਹਿੰਮ ਲਗਾਤਾਰ ਜਾਰੀ ਹੈ। ਐਤਵਾਰ ਨੂੰ ਪਟਿਆਲਾ ਅਤੇ ਖੰਨਾ ਵਿਖੇ ਕਾਂਗਰਸੀ ਵਿਧਾਇਕਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਸਿੱਧੂ ਜਲੰਧਰ ਪਹੁੰਚੇ।
ਸਿੱਧੂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਅਵਤਾਰ ਹੈਨਰੀ ਦੇ ਘਰ ਪੁੱਜੇ। ਇੱਥੇ ਵੀ ਸਿੱਧੂ ਦਾ ਨਿੱਘਾ ਸਵਾਗਤ ਹੋਇਆ।
ਇਸ ਮੁਲਾਕਾਤ ਦੌਰਾਨ ਉਨ੍ਹਾਂ ਦੇ ਨਾਲ ਵਿਧਾਇਕ ਸੰਗਰ ਸਿੰਘ ਗਿਲਜੀਆਂ, ਪਰਗਟ ਸਿੰਘ ਤੇ ਬਾਵਾ ਹੈਨਰੀ ਵੀ ਮੌਜੂਦ ਸਨ ।