ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ‘ਤੇ ਬਣੇ ਰਹਿਣਗੇ ਸਿੱਧੂ ,ਵਾਪਿਸ ਲਿਆ ਅਸਤੀਫਾ

TeamGlobalPunjab
2 Min Read

ਨਵੀਂ ਦਿੱਲੀ: ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ‘ਤੇ ਬਣੇ ਰਹਿਣਗੇ। ਉਨ੍ਹਾਂ ਨੇ ਆਪਣਾ ਅਸਤੀਫਾ ਵਾਪਿਸ ਲੈ ਲਿਆ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇਹ ਬਿਆਨ  ਸ਼ੁੱਕਰਵਾਰ ਨੂੰ ਜਾਰੀ ਕੀਤਾ।

- Advertisement -

ਦਰਅਸਲ ਨਵਜੋਤ ਸਿੱਧੂ ਸ਼ੁੱਕਰਵਾਰ ਨੂੰ ਦਿੱਲੀ ‘ਚ ਰਾਹੁਲ ਗਾਂਧੀ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ, ਜਿਥੇ ਨਵਜੋਤ ਸਿੱਧੂ ਦੀ ਹਾਈਕਮਾਨ ਨਾਲ ਬੈਠਕ ਹੋਈ। ਰਾਹੁਲ ਗਾਂਧੀ ਨਾਲ ਹੋਈ ਇਸ ਬੈਠਕ ‘ਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਕੇ. ਸੀ. ਵੇਣੂਗੋਪਾਲ ਵੀ ਮੌਜੂਦ ਸਨ। ਇਨ੍ਹਾਂ ਨੇਤਾਵਾਂ ਵਿਚਾਲੇ ਕਾਫ਼ੀ ਲੰਬੇ ਸਮੇਂ ਤਕ ਬੈਠਕ ਚੱਲੀ। ਇਸ ਬੈਠਕ ਦੌਰਾਨ ਸਿੱਧੂ ਨੇ ਹਾਈਕਮਾਨ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਬਾਰੇ ਜਾਣਕਾਰੀ ਦਿੱਤੀ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦੇ ਸਾਹਮਣੇ ਆਪਣੀਆਂ ਸਾਰੀਆਂ ਚਿੰਤਾਵਾਂ ਰੱਖੀਆਂ, ਜਿਸ ‘ਤੇ ਉਨ੍ਹਾਂ ਭਰੋਸਾ ਦਿੱਤਾ ਕਿ ਇਨ੍ਹਾਂ ਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ ਅਤੇ ਉਹ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਆਪਣੀਆਂ ਡਿਊਟੀਆਂ ਮੁੜ ਸ਼ੁਰੂ ਕਰਨਗੇ।

ਸਿੱਧੂ ਨੇ 28 ਸਤੰਬਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫੇ ਬਾਰੇ ਅਜੇ ਤੱਕ ਪਾਰਟੀ ਲੀਡਰਸ਼ਿਪ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ ਸੀ।ਨਵਜੋਤ ਸਿੰਘ ਸਿੱਧੂ ਬੀਤੇ ਦਿਨ ਦਿੱਲੀ ਪਹੁੰਚੇ ਸਨ, ਜਿਥੇ ਸਿੱਧੂ ਨੇ ਹਰੀਸ਼ ਰਾਵਤ ਤੇ ਕੇ. ਸੀ. ਵੇਣੂਗੋਪਾਲ ਨਾਲ ਲੰਬੀ ਬੈਠਕ ਕੀਤੀ ਸੀ।

Share this Article
Leave a comment