ਪਤਨੀ ਚੋਣ ਲੜੇਗੀ ਜਾਂ ਨਹੀਂ , ਨਵਜੋਤ ਸਿੰਘ ਸਿੱਧੂ ਨੇ ਕੀਤਾ ਖੁਲਾਸਾ

Rajneet Kaur
2 Min Read

ਅੰਮ੍ਰਿਤਸਰ : ਨਵਜੋਤ ਸਿੱਧੂ ਨੇ ਉਨ੍ਹਾਂ ਅਟਕਲਾਂ ‘ਤੇ ਬ੍ਰੇਕ ਲਗਾ ਦਿੱਤੀ ਹੈ ਕਿ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ: ਨਵਜੋਤ ਕੌਰ ਪੰਜਾਬ ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ  ‘ਚ ਖੜੇ ਹੋਣਗੇ। ਕਾਫ਼ੀ ਲੰਮੇ ਸਮੇਂ ਤੋਂ ਇਹ ਚਰਚਾ ਚਲ ਰਹੀ ਸੀ ਕਿ ਨਵਜੋਤ ਕੌਰ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਹੋ ਸਕਦੇ ਹਨ ।

ਨਵਜੋਤ ਕੌਰ ਦੇ ਚੋਣ ਲੜਨ ਦੀਆਂ ਚੱਲ ਰਹੀਆਂ ਅਟਕਲਾਂ ਦੇ ਵਿਚਕਾਰ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਲਿਖਿਆ ਕਿ ਪਤਨੀ ਅਜੇ ਵੀ ਕੈਂਸਰ ਦਾ ਇਲਾਜ ਕਰਵਾ ਰਹੀ ਹੈ। ਇਲਾਜ ਕੁਝ ਹੋਰ ਮਹੀਨਿਆਂ ਤੱਕ ਜਾਰੀ ਰਹੇਗਾ। ਇਨ੍ਹਾਂ ਹਾਲਾਤਾਂ ਵਿਚ, ਸਿਰਫ਼ ਉਨ੍ਹਾਂ ਦੀ ਸਿਹਤ ਅਤੇ ਰਿਕਵਰੀ ‘ਤੇ ਧਿਆਨ ਦਿੱਤਾ ਜਾਵੇਗਾ। ਅਜਿਹੇ ‘ਚ ਪਤਨੀ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀਆਂ ਕਿਆਸਅਰਾਈਆਂ ‘ਤੇ ਰੋਕ ਲੱਗਣੀ ਚਾਹੀਦੀ ਹੈ।

ਦਸ ਦਈਏ ਕਿ ਡਾ. ਨਵਜੋਤ ਕੌਰ ਸਿੱਧੂ ਪੇਸ਼ੇ ਤੋਂ ਡਾਕਟਰ ਹਨ। 2012 ਵਿੱਚ, ਉਨ੍ਹਾਂ  ਨੇ ਰਾਜਨੀਤੀ ਵਿੱਚ ਆਉਣ ਲਈ ਅਸਤੀਫਾ ਦੇ ਦਿੱਤਾ ਅਤੇ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਸਨ। ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਉਹ ਆਪਣੇ ਨੇੜਲੇ ਵਿਰੋਧੀ ਨੂੰ ਕਰੀਬ 6 ਹਜ਼ਾਰ ਵੋਟਾਂ ਨਾਲ ਹਰਾ ਕੇ ਵਿਧਾਨ ਸਭਾ ਵਿੱਚ ਪੁੱਜੇ ਸਨ। ਉਨ੍ਹਾਂ ਨੂੰ ਮੁੱਖ ਸੰਸਦੀ ਸਕੱਤਰ ਨਿਯੁਕਤ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment