ਨਵਜੋਤ ਸਿੱਧੂ ਨੂੰ ਦੀ ਵਿਗੜੀ ਸਿਹਤ, ਜਾਂਚ ਲਈ ਰਜਿੰਦਰਾ ਹਸਪਤਾਲ ਲਿਆਂਦਾ ਗਿਆ

ਪਟਿਆਲਾ: ਰੋਡ ਰੇਜ ਮਾਮਲੇ ‘ਚ ਪਟਿਆਲਾ ਜੇਲ੍ਹ ‘ਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਸਿਹਤ ਵਿਗੜਨ ਤੋਂ ਬਾਅਦ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਿਆਂਦਾ ਗਿਆ ਹੈ। ਜਿੱਥੇ ਡਾਕਟਰਾਂ ਦਾ ਇੱਕ ਪੈਨਲ ਉਸ ਦੀ ਸਿਹਤ ਦੀ ਜਾਂਚ ਕਰ ਰਿਹਾ ਹੈ।

ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਨੇ ਕਣਕ ਦੀ ਐਲਰਜੀ ਕਾਰਨ ਵਿਸ਼ੇਸ਼ ਖੁਰਾਕ ਦੀ ਮੰਗ ਕੀਤੀ ਹੈ। ਇਸ ਕਾਰਨ ਉਨ੍ਹਾਂ ਦੀ ਸਿਹਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਜੇਲ੍ਹ ਵਿੱਚ ਉਨ੍ਹਾਂ ਨੂੰ ਖੁਰਾਕ ਅਤੇ ਦਵਾਈਆਂ ਉਸੇ ਹਿਸਾਬ ਨਾਲ ਮੁਹੱਈਆ ਕਰਵਾਈਆਂ ਜਾ ਸਕਣ।

ਦੱਸ ਦਈਏ ਕਿ ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ ਤੇ ਸ਼ੁੱਕਰਵਾਰ ਸ਼ਾਮ ਨੂੰ ਪਟਿਆਲਾ ਸੈਸ਼ਨ ਕੋਰਟ ‘ਚ ਆਤਮ ਸਮਰਪਣ ਤੋਂ ਬਾਅਦ ਪਹਿਲਾਂ ਸਿੱਧੂ ਦਾ ਮੈਡੀਕਲ ਕਰਵਾਇਆ ਗਿਆ,ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਅਮਰੀਕਾ ‘ਚ ਡੈਮੋਕ੍ਰੇਟਿਕ ਪਾਰਟੀ ਦੀ ਸੰਸਦ ਇਲਹਾਨ ਉਮਰ ਨੇ ਸੰਸਦ ਵਿੱਚ ਭਾਰਤ ਵਿਰੋਧੀ ਮਤਾ ਪੇਸ਼ ਕੀਤਾ

ਵਾਸ਼ਿੰਗਟਨ- ਡੈਮੋਕ੍ਰੇਟਿਕ ਪਾਰਟੀ ਦੀ ਸੰਸਦ ਇਲਹਾਨ ਉਮਰ ਨੇ ਆਪਣੇ ਭਾਰਤ ਵਿਰੋਧੀ ਰੁਖ ਨੂੰ ਜਾਰੀ ਰੱਖਦੇ …

Leave a Reply

Your email address will not be published.