ਨਵਜੋਤ ਸਿੰਘ ਸਿੱਧੂ ਮੁੜ ਸਿਆਸਤ ‘ਚ ਹੋਣਗੇ ਸਰਗਰਮ?

Global Team
2 Min Read

ਚੰਡੀਗੜ੍ਹ: ਨਵਜੋਤ ਕੌਰ ਸਿੱਧੂ ਦੇ ਸਿਹਤਯਾਬ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਸਿਆਸਤ ‘ਚ ਸਰਗਰਮ ਹੁੰਦੇ ਨਜ਼ਰ ਆ ਰਿਹੇ ਹਨ। ਇਸ ਸਬੰਧੀ ਅੱਜ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਦੇ ਨਾਲ ਪ੍ਰੈਸ ਕਾਨਫਰੰਸ ਕਰਨਗੇ।

ਸਿੱਧੂ ਨੇ ਲਿਖਿਆ ਕਿ ‘ਮੈਂ ਆਪਣੀ ਪਤਨੀ ਦੇ ਨਾਲ 21 ਨਵੰਬਰ, 2024 ਨੂੰ ਸ਼ਾਮ 5:00 ਵਜੇ ਆਪਣੀ ਰਿਹਾਇਸ਼ 110 ਹੋਲੀ ਸਿਟੀ, ਅੰਮ੍ਰਿਤਸਰ ਵਿਖੇ “ਨੋਨੀਜ਼ ਕੈਂਸਰ ਜਰਨੀ” ਬਾਰੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਾਂਗਾ। ਸਭ ਨੂੰ ਸੱਦਾ ਦਿੱਤਾ ਜਾਂਦਾ ਹੈ !!! ਮੁਸੀਬਤ ਦੇ ਸਾਮ੍ਹਣੇ “ਲਚਕੀਲਾਪਨ” ਅਤੇ “ਉਮੀਦ” ਉਹ ਸੰਦੇਸ਼ ਹੈ ਜੋ ਅਸੀਂ ਸਾਂਝਾ ਕਰਨਾ ਚਾਹੁੰਦੇ ਹਾਂ……

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ ਚੋਣਾਂ ਤੋਂ ਬਾਅਦ ਰਾਜਨੀਤੀ ਵਿਚ ਸਰਗਰਮ ਨਹੀਂ ਹਨ ਅਤੇ ਉਹ ਲੋਕ ਸਭਾ ਚੋਣਾਂ ਵੀ ਐਕਟਿਵ ਨਹੀਂ ਸਨ। ਇਸੇ ਕਾਰਨ ਹੀ ਪੰਜਾਬ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਦੀ ਸੀਟ ਤੇ ਜਸਬੀਰ ਸਿੰਘ ਡਿੰਪਾ ਨੂੰ ਹਲਕਾ ਇੰਚਾਰਜ ਲਗਾ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment