ਨਵਜੋਤ ਸਿੱਧੂ ਅਚਾਨਕ ਪੁੱਜੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਰੁਪਿੰਦਰਪਾਲ ਸਿੰਘ ਦੇ ਘਰ

TeamGlobalPunjab
1 Min Read

ਫਰੀਦਕੋਟ : ਟੋਕੀਓ ਓਲੰਪਿਕ ’ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਕਾਂਸੀ ਦਾ ਤਮਗਾ ਜਿੱਤ ਕੇ ਦੇਸ਼ ਵਾਸੀਆਂ ਨੂੰ ਵੱਡੀ ਖੁਸ਼ੀ ਦਿੱਤੀ ਹੈ। ਮੈਡਲ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀ ਰੁਪਿੰਦਰਪਾਲ ਸਿੰਘ ਦੇ ਘਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਚਾਨਕ ਵਧਾਈ ਦੇਣ ਪੁੱਜੇ ਤਾਂ ਪਰਿਵਾਰ ਦੀ ਖੁਸ਼ੀ ਦੁੱਗਣੀ ਹੋ ਗਈ।

 

 

- Advertisement -

ਨਵਜੋਤ ਸਿੱਧੂ ਨੇ ਰੁਪਿੰਦਰਪਾਲ ਸਿੰਘ ਦੇ ਘਰ ਪਹੁੰਚ ਕੇ ਉਸ ਦੇ ਮਾਤਾ ਜੀ ਅਤੇ ਪਰਿਵਾਰ ਨੂੰ ਇਸ ਇਤਿਹਾਸਕ ਜਿੱਤ ਦੀਆਂ ਵਧਾਈਆਂ ਦਿੱਤੀਆਂ।

 

- Advertisement -

ਨਵਜੋਤ ਸਿੱਧੂ ਨੇ ਕਿਹਾ ਕਿ 41 ਸਾਲ ਬਾਅਦ ਭਾਰਤੀ ਹਾਕੀ ਟੀਮ ਦੀ ਓਲੰਪਿਕ ’ਚ ਇਸ ਸ਼ਾਨਦਾਰ ਜਿੱਤ ਨਾਲ ਹਰ ਦੇਸ਼ ਵਾਸੀ ਮਾਨ ਮਹਿਸੂਸ ਕਰ ਰਿਹਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬੀ ਖਿਡਾਰੀਆਂ ਨੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਇਸ ਦੌਰਾਨ ਫਰੀਦਕੋਟ ਤੋਂ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੀ ਉਨ੍ਹਾਂ ਦੇ ਨਾਲ ਸਨ।

ਦੱਸਣਯੋਗ ਹੈ ਕਿ ਵੀਰਵਾਰ ਨੂੰ ਟੋਕੀਓ ਓਲੰਪਿਕ ’ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਜਰਮਨੀ ਨੂੰ ਇੱਕ ਜ਼ਬਰਦਸਤ ਟੱਕਰ ਵਾਲੇ ਮੈਚ ਵਿੱਚ 5-4 ਨਾਲ ਹਰਾ ਕੇ ਜਿੱਤ ਦਰਜ ਕੀਤੀ ਅਤੇ 41 ਸਾਲਾਂ ਬਾਅਦ ਪੁਰਸ਼ ਹਾਕੀ ਵਿੱਚ ਮੈਡਲ ਜਿੱਤਿਆ।

Share this Article
Leave a comment