ਰੋਡਰੇਜ ਮਾਮਲੇ ’ਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਹੋ ਸਕਦੇ ਹਨ ਰਿਹਾਅ

Rajneet Kaur
1 Min Read

ਪਟਿਆਲਾ:  ਰੋਡਰੇਜ ਮਾਮਲੇ ’ਚ ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਰਿਹਾਈ  1 ਅਪ੍ਰੈਲ ਨੂੰ  ਹੋ ਸਕਦੀ ਹੈ। ਪੂਰੀ ਸਜ਼ਾ ਦੌਰਾਨ ਕੋਈ ਛੁੱਟੀ ਨਾ ਲੈਣ ਦਾ ਸਿੱਧੂ ਨੂੰ ਫਾਇਦਾ ਮਿਲ ਸਕਦਾ ਹੈ।

ਸਿੱਧੂ ਨੂੰ 19 ਮਈ 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਇਸ ਲਿਹਾਜ਼ ਨਾਲ ਉਨ੍ਹਾਂ ਨੂੰ 18 ਮਈ ਤੱਕ ਜੇਲ੍ਹ ’ਚ ਰਹਿਣਾ ਪੈਣਾ ਸੀ ਪਰ ਨਿਯਮਾਂ ਅਨੁਸਾਰ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਪੂਰੇ ਸਾਲ ਆਪਣੀ ਸਜ਼ਾ ਦੌਰਾਨ ਕੋਈ ਛੁੱਟੀ ਨਹੀਂ ਲਈ ਜਿਸ ਦੇ ਚੱਲਦੇ ਹਫਤੇ ਤੇ ਹੋਰ ਸਰਕਾਰੀ ਛੁੱਟੀਆਂ ਨੂੰ ਕੱਟ ਦਿੱਤਾ ਜਾਵੇ ਤਾਂ ਅਨੁਮਨ ਹੈ ਕਿ ਉਹ 1 ਅਪ੍ਰੈਲ ਨੂੰ ਬਾਹਰ ਆ ਸਕਦੇ ਹਨ।

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment