ਪਠਾਨਕੋਟ: ਸਾਬਕਾ ਕੈਬਨਿਟ ਮੰਤਰੀ ਅਤੇ ਬੀਜੇਪੀ ਦੇ ਸੀਨੀਅਰ ਲੀਡਰ ਮਾਸਟਰ ਮੋਹਨ ਲਾਲ ਨੇ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮਾਸਟਰ ਮੋਹਨ ਲਾਲ ਮੁਤਾਬਕ ਨਵਜੋਤ ਸਿੰਘ ਸਿੱਧੂ ਅਗਲੀਆਂ ਵਿਧਾਨ ਸਭਾ ਦੀਆਂ ਚੋਣਾਂ ਬੀਜੇਪੀ ਦੇ ਚੋਣ ਨਿਸ਼ਾਨ ‘ਤੇ ਲੜਨਗੇ।
ਮਾਸਟਰ ਮੋਹਨ ਲਾਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਇੱਕ ਇਮਾਨਦਾਰ ਲੀਡਰ ਹਨ ਅਤੇ ਉਹ ਇਮਾਨਦਾਰ ਪਾਰਟੀ ਭਾਜਪਾ ਵਿੱਚ ਹੀ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਮਾਸਟਰ ਮੋਹਨ ਲਾਲ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਚੜ੍ਹਤ ਬੀਜੇਪੀ ਵਿੱਚ ਹੀ ਹੋਵੇਗੀ।
ਨਵਜੋਤ ਸਿੰਘ ਸਿੱਧੂ ਕਦੋਂ ਬੀਜੇਪੀ ਵਿਚ ਸ਼ਾਮਲ ਹੋਣਗੇ ਇਸ ‘ਤੇ ਜਵਾਬ ਦਿੰਦੇ ਹੋਏ ਮਾਸਟਰ ਮੋਹਨ ਲਾਲ ਨੇ ਕਿਹਾ ਕਿ ਇਸ ਸਬੰਧੀ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦਾ ਮਨ ਕਾਂਗਰਸ ਪਾਰਟੀ ‘ਚੋਂ ਉਠ ਚੁੱਕਿਆ ਹੈ ਅਤੇ ਇਸ ਦਾ ਕਾਂਗਰਸ ਨੂੰ ਵੀ ਪਤਾ ਲੱਗ ਗਿਆ ਹੈ। ਇਸ ਲਈ ਕਾਂਗਰਸ ਹਾਈ ਕਮਾਂਡ ਨੇ ਸਿੱਧੂ ਨੂੰ ਮਨਾਉਣ ਲਈ ਹਰੀਸ਼ ਰਾਵਤ ਨੂੰ ਉਨ੍ਹਾਂ ਦੇ ਘਰ ਭੇਜਿਆ ਸੀ।