ਨਵਜੋਤ ਸਿੰਘ ਸਿੱਧੂ ਅੱਜ ਪਹੁੰਚਣਗੇ ਅੰਮ੍ਰਿਤਸਰ, ਗੋਲਡਨ ਗੇਟ ‘ਤੇ ਸਮਰਥਕ ਕਰਨਗੇ ਭਰਵਾਂ ਸਵਾਗਤ

Rajneet Kaur
2 Min Read

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਅੱਜ (ਸ਼ਨੀਵਾਰ) ਅੰਮ੍ਰਿਤਸਰ ਪਹੁੰਚਣਗੇ। ਸਾਲ 1988 ਦੇ ਰੋਡਰੇਜ ਮਾਮਲੇ ਵਿਚ ਪੰਜਾਬ ਜੇਲ੍ਹ ਵਿਚ ਸਜ਼ਾ ਕੱਟ ਕੇ ਸਾਢੇ 10 ਮਹੀਨਿਆਂ ਬਾਅਦ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨ ਨਵੀਂ ਦਿੱਲੀ ਵਿੱਚ ਪ੍ਰਿਅੰਕਾ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਸ਼ੁੱਕਰਵਾਰ ਨੂੰ ਸਿੱਧੂ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਸ਼ਟਰੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ ਤੇ ਅਜ ਸਿੱਧੂ ਅੰਮ੍ਰਿਤਸਰ ਪਹੁੰਚਣਗੇ। 

ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਨਵਜੋਤ ਸਿੰਘ ਸਿੱਧੂ ਦੇ ਸਮਰਥਕ ਉਨ੍ਹਾਂ ਦਾ ਸਵਾਗਤ ਕਰਨਗੇ। ਇਸ ਤੋਂ ਬਾਅਦ ਸਿੱਧੂ ਸਿੱਧੇ ਹੋਲੀ ਸਿਟੀ ਸਥਿਤ ਆਪਣੇ ਘਰ ਪਹੁੰਚਣਗੇ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਨੂੰ ਉਹ ਸ੍ਰੀ ਦਰਬਾਰ ਸਾਹਿਬ, ਜਲਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਿਰ ਅਤੇ ਸ੍ਰੀ ਰਾਮਤੀਰਥ ਵਿਖੇ ਮੱਥਾ ਟੇਕਣ ਜਾਣਗੇ।

ਅੰਮ੍ਰਿਤਸਰ ਆਉਣ ਤੋਂ ਪਹਿਲਾਂ ਉਹ ਜਲੰਧਰ ਰੁਕਣਗੇ। ਜਲੰਧਰ ਵਿਚ ਉਹ ਸਾਬਕਾ ਸਾਂਸਦ ਸੰਤੋਖ ਚੌਧਰੀ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਤੇ ਸੋਗ ਪ੍ਰਗਟਾਉਣਗੇ। ਭਾਰਤ ਜੋੜੋ ਯਾਤਰਾ ਦੌਰਾਨ ਸੰਸਦ ਚੌਧਰੀ ਦੀ ਮੌਤ ਹਾਰਟ ਅਟੈਕ ਨਾਲ ਹੋ ਗਈ ਸੀ। ਉਸ ਸਮੇਂ ਸਿੱਧੂ ਜੇਲ੍ਹ ਵਿਚ ਸਨ ਤੇ ਉਹ ਪਰਿਵਾਰ ਨਾਲ ਮੁਲਾਕਾਤ ਨਹੀਂ ਕਰ ਸਕੇ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment