ਨਵੀਂ ਦਿੱਲੀ: ਮਹਾਰਾਸ਼ਟਰ ਦੇ ਸਾਬਕਾ ਮੰਤਰੀ ਨਵਾਬ ਮਲਿਕ ਨੂੰ ਕੁਝ ਦਿਨ ਹੋਰ ਜੇਲ੍ਹ ਵਿੱਚ ਰਹਿਣਾ ਪਵੇਗਾ। ਦਰਅਸਲ, ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਨਵਾਬ ਮਲਿਕ ਨੂੰ ਜ਼ਮਾਨਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਮਾਮਲੇ ਦੀ ਸੁਣਵਾਈ ਤੋਂ ਬਾਅਦ ਵਿਸ਼ੇਸ਼ ਜੱਜ ਆਰ. ਐਨ. ਰੋਕੜੇ ਨੇ ਮਲਿਕ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ।
ਅਦਾਲਤ ਨੇ ਦੋਹਾਂ ਪੱਖਾਂ ਦੀਆਂ ਲੰਮੀਆਂ ਦਲੀਲਾਂ ਸੁਣਨ ਤੋਂ ਬਾਅਦ 14 ਨਵੰਬਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਇਸ ਸਾਲ ਫਰਵਰੀ ‘ਚ ਐੱਨਸੀਪੀ ਨੇਤਾ ਮਲਿਕ ਨੂੰ ਗ੍ਰਿਫਤਾਰ ਕੀਤਾ ਸੀ। ਉਹ ਨਿਆਂਇਕ ਹਿਰਾਸਤ ਵਿੱਚ ਹੈ ਅਤੇ ਇਸ ਸਮੇਂ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਨਵਾਬ ਮਲਿਕ ਨੇ ਬੁੱਧਵਾਰ ਨੂੰ ਅਦਾਲਤ ‘ਚ ਸੁਣਵਾਈ ਦੌਰਾਨ ਇਹ ਦਲੀਲ ਦਿੰਦੇ ਹੋਏ ਜ਼ਮਾਨਤ ਦੀ ਬੇਨਤੀ ਕੀਤੀ ਕਿ ਉਸ ‘ਤੇ ਮਨੀ ਲਾਂਡਰਿੰਗ ਦੇ ਮਾਮਲੇ ‘ਚ ਕੋਈ ਗੰਭੀਰ ਅਪਰਾਧ ਨਹੀਂ ਹੈ।
ਨਵਾਬ ਮਲਿਕ ਨੂੰ ਗੁਹਾਰ ਲਾਉਣ ਦੇ ਬਾਵਜੂਦ ਨਹੀਂ ਮਿਲੀ ਜ਼ਮਾਨਤ

Leave a Comment
Leave a Comment