ਚੰਡੀਗੜ੍ਹ: ਅੱਜ ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਦੂਜੀ ਵਾਰ ਸਹੁੰ ਚੁੱਕੀ। ਇਸ ਤੋਂ ਇਲਾਵਾ ਭਾਜਪਾ ਤੋਂ ਲੰਬੇ ਸਮੇਂ ਤੋਂ ਪਾਰਟੀ ਤੋਂ ਦੂਰੀ ਬਣਾਉਣ ਤੋਂ ਬਾਅਦ ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਸਰਗਰਮ ਨਜ਼ਰ ਆਏ। ਜਾਣਕਾਰੀ ਅਨੁਸਾਰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਚੰਡੀਗੜ੍ਹ ਦੇ ਭਾਜਪਾ ਪ੍ਰਧਾਨ ਜਤਿੰਦਰ ਮਲੌਤਰਾ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਚੰਡੀਗੜ੍ਹ ਦੇ ਟੈਕਨੀਕਲ ਏਅਰਪੋਰਟ ਤੇ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ। ਇਸ ਦੇ ਲਈ ਪੰਚਕੂਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
LIVE : नॉन-स्टॉप हरियाणा का शपथ ग्रहण समारोह https://t.co/yVgRVvzCtk
— Nayab Saini (@NayabSainiBJP) October 17, 2024
ਨਾਇਬ ਸਿੰਘ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਹਨ। ਇਸ ਤੋਂ ਪਹਿਲਾਂ 12 ਮਾਰਚ 2024 ਨੂੰ ਉਹ ਪਹਿਲੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਚੁਣੇ ਗਏ ਸਨ।ਹਰਿਆਣਾ ਵਿੱਚ ਪਿਛਲੇ 10 ਸਾਲਾਂ ਤੋਂ ਸੱਤਾ ਵਿੱਚ ਰਹੀ ਭਾਜਪਾ ਨੇ ਇਸ ਵਾਰ ਪੂਰੇ ਬਹੁਮਤ ਨਾਲ ਸਰਕਾਰ ਬਣਾਈ ਹੈ। ਭਾਜਪਾ ਨੇ 48 ਸੀਟਾਂ ਜਿੱਤੀਆਂ ਹਨ, ਜਦਕਿ ਕਾਂਗਰਸ ਨੇ 37 ਸੀਟਾਂ ਜਿੱਤੀਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।