ਚੰਡੀਗੜ੍ਹ: ਹਰਿਆਣਾ ‘ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਸਮੇਤ ਪੂਰੀ ਕੈਬਨਿਟ ਨੇ ਅਸਤੀਫਾ ਦੇ ਦਿੱਤਾ ਹੈ। ਨਾਇਬ ਸਿੰਘ ਸੈਣੀ ਹਰਿਆਣਾ ਦੇ ਅਗਲੇ ਮੁੱਖ ਮੰਤਰੀ ਹੋਣਗੇ। ਸੈਣੀ ਅੱਜ ਸ਼ਾਮ 5 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
विधायक दल के नेता चुने गए प्रदेश अध्यक्ष @NayabSainiBJP जी। 5:00 बजे लेंगे हरियाणा के मुख्यमंत्री के रूप में शपथ। pic.twitter.com/uKvUXbKnmp
— Haryana BJP (@BJP4Haryana) March 12, 2024
ਨਾਇਬ ਸਿੰਘ ਸੈਣੀ ਓਬੀਸੀ ਵਿੱਚ ਸੈਣੀ ਭਾਈਚਾਰੇ ਨਾਲ ਸਬੰਧਤ ਹਨ। ਇਸ ਸਮੇਂ ਉਹ ਹਰਿਆਣਾ ਭਾਜਪਾ ਦੇ ਪ੍ਰਧਾਨ ਹਨ। ਇਸ ਤੋਂ ਇਲਾਵਾ ਉਹ ਕੁਰੂਕਸ਼ੇਤਰ ਤੋਂ ਭਾਜਪਾ ਦੇ ਸੰਸਦ ਮੈਂਬਰ ਵੀ ਹਨ। ਸੈਣੀ ਹਰਿਆਣਾ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ। ਉਹ 2014 ਤੋਂ 2019 ਤੱਕ ਵਿਧਾਇਕ ਰਹੇ ਹਨ। ਹਰਿਆਣਾ ਵਿੱਚ ਮੁੱਖ ਮੰਤਰੀ ਦੀ ਦੌੜ ਵਿੱਚ ਨਾਇਬ ਸਿੰਘ ਸੈਣੀ ਅਤੇ ਸੰਜੇ ਭਾਟੀਆ ਦੇ ਨਾਵਾਂ ਦੀ ਚਰਚਾ ਚੱਲ ਰਹੀ ਹੈ। ਹਾਲਾਂਕਿ ਸੀਐਮ ਦੀ ਦੌੜ ਨਾਇਬ ਸਿੰਘ ਸੈਣੀ ਦਾ ਨਾਮ ਸਭ ਤੋਂ ਅੱਗੇ ਹੈ। ਮੰਨਿਆ ਜਾ ਰਿਹਾ ਹੈ ਕਿ ਹਰਿਆਣਾ ਵਿੱਚ ਅੱਜ ਹੀ ਨਵੀਂ ਸਰਕਾਰ ਬਣ ਜਾਵੇਗੀ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।