ਨਵੀ ਦਿੱਲੀ : ਰਾਸ਼ਟਰੀ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (NCERT) ਨੇ ਹਾਲ ਹੀ ਵਿੱਚ 8ਵੀਂ ਜਮਾਤ ਦੀ ‘Exploring Society: India and Beyond’ ਨਾਮਕ ਸਮਾਜਿਕ ਵਿਗਿਆਨ ਦੀ ਨਵੀਂ ਕਿਤਾਬ ਨੂੰ ਵਾਪਸ ਲੈਣ ਅਤੇ ਵਿਵਾਦਿਤ ਅਧਿਆਏ ‘ਤੇ ਜਨਤਕ ਤੌਰ ‘ਤੇ ਮੁਆਫ਼ੀ ਮੰਗਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਉਸ ਵਿਵਾਦ ਤੋਂ ਬਾਅਦ ਲਿਆ ਗਿਆ ਹੈ ਜਿਸ ਵਿੱਚ ਕਿਤਾਬ ਦੇ ਅਧਿਆਏ ‘The Role of Judiciary in Our Society’ ਨੂੰ ਲੈ ਕੇ ਗੰਭੀਰ ਪ੍ਰਤੀਕਿਰਿਆ ਸਾਹਮਣੇ ਆਈ ਸੀ।
NCERT ਨੇ ਮੰਨਿਆ ਹੈ ਕਿ ‘ਐਕਸਪਲੋਰਿੰਗ ਸੋਸਾਇਟੀ: ਇੰਡੀਆ ਐਂਡ ਬਿਓਂਡ – ਗ੍ਰੇਡ 8 (ਭਾਗ II)’ ਕਿਤਾਬ ਵਿੱਚ ‘ਸਾਡੇ ਸਮਾਜ ਵਿੱਚ ਨਿਆਂਪਾਲਿਕਾ ਦੀ ਭੂਮਿਕਾ’ ਨਾਮ ਦਾ ਚੈਪਟਰ IV ਸ਼ਾਮਲ ਹੈ। ਕੌਂਸਲ ਨੂੰ ਇਸ ਚੈਪਟਰ ਦੇ ਪ੍ਰਕਾਸ਼ਿਤ ਹੋਣ ‘ਤੇ ਅਫ਼ਸੋਸ ਹੈ ਅਤੇ ਅਸੀਂ ਬਿਨਾਂ ਸ਼ਰਤ ਇਸ ਲਈ ਮੁਆਫ਼ੀ ਮੰਗਦੇ ਹਾਂ।” ਇਸ ਪ੍ਰੈਸ ਰਿਲੀਜ਼ ਵਿੱਚ ਇਹ ਵੀ ਦੱਸਿਆ ਗਿਆ ਕਿ ਤੁਰੰਤ ਪ੍ਰਭਾਵ ਨਾਲ ਸਾਰੀਆਂ ਕਿਤਾਬਾਂ ਨੂੰ ਵਾਪਸ ਲੈ ਲਿਆ ਗਿਆ ਸੀ।
ਦੱਸ ਦਈਏ ਕਿ 25 ਫਰਵਰੀ ਨੂੰ ਸੁਪਰੀਮ ਕੋਰਟ ਦੀ ਨਾਰਾਜ਼ਗੀ ਤੋਂ ਬਾਅਦ ‘ਜੁਡੀਸ਼ੀਅਲ ਕਰੱਪਸ਼ਨ’ ਚੈਪਟਰ ਵਾਲੀ NCERT ਕਿਤਾਬ ਦੀ ਵਿਕਰੀ ‘ਤੇ ਰੋਕ ਲਗਾ ਦਿੱਤੀ ਗਈ ਸੀ। NCERT ਦੇ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਸੀ। ਸੂਤਰਾਂ ਅਨੁਸਾਰ ਕਿਤਾਬ ਨੂੰ ਵੈੱਬਸਾਈਟ ਤੋਂ ਵੀ ਹਟਾ ਦਿੱਤਾ ਗਿਆ ਹੈ। ਸੀਨੀਅਰ ਐਡਵੋਕੇਟ ਕਪਿਲ ਸਿੱਬਲ ਅਤੇ ਅਭਿਸ਼ੇਕ ਸਿੰਘਵੀ ਨੇ ਸੁਪਰੀਮ ਕੋਰਟ ਵਿੱਚ ਇਹ ਮਾਮਲਾ ਉਠਾਇਆ ਸੀ।
ਸੁਣਵਾਈ ਦੌਰਾਨ ਸਿੱਬਲ ਨੇ CJI ਸੂਰਯਕਾਂਤ, ਜਸਟਿਸ ਵਿਪੁਲ ਐਮ. ਪੰਚੋਲੀ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੀ ਬੈਂਚ ਨੂੰ ਦੱਸਿਆ ਕਿ 8ਵੀਂ ਜਮਾਤ ਦੇ ਬੱਚਿਆਂ ਨੂੰ ਨਿਆਂਪਾਲਿਕਾ ਵਿੱਚ ਭ੍ਰਿਸ਼ਟਾਚਾਰ ਬਾਰੇ ਪੜ੍ਹਾਇਆ ਜਾ ਰਿਹਾ ਹੈ। ਇਹ ਨਿੰਦਣਯੋਗ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

