ਟੋਰਾਂਟੋ: ਕੈਨੇਡਾ ਦੇ ਨਿਊ ਡੈਮੋਕਰੈਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ‘ਚ ਬੈਠੇ ਕਿਸਾਨਾਂ ‘ਤੇ ਹੋਏ ਹਮਲੇ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਜਗਮੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕਾਨੂੰਨ ਦੇ ਕਟਹਿਰੇ ‘ਚ ਖੜ੍ਹਾ ਕੀਤਾ ਜਾਣਾ ਚਾਹੀਦਾ ਹੈ ਤੇ ਸ਼ਾਂਤਮਈ ਮੁਜ਼ਾਹਰੇ ਦਾ ਹੱਕ ਲਾਜ਼ਮੀ ਤੌਰ ਤੇ ਬਰਕਰਾਰ ਰੱਖਿਆ ਜਾਵੇ।
ਇਸ ਦੇ ਨਾਲ ਹੀ ਜਗਮੀਤ ਸਿੰਘ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਹਿੰਸਾ ਦੇ ਵਿਰੁੱਧ ਆਵਾਜ਼ ਚੁੱਕਣ।
I am deeply concerned about the violence against farmers in India
Those calling to harm farmers must be held accountable and the right to peaceful protest must be protected
I am calling on Justin Trudeau to condemn the violence, immediately
Join me: https://t.co/lNairgWw2L pic.twitter.com/r6QvXcWwsU
— Jagmeet Singh (@theJagmeetSingh) January 29, 2021
ਦਸ ਦਈਏ ਜਸਟਿਨ ਟਰੂਡੋ ਇਸ ਤੋਂ ਪਹਿਲਾਂ ਕਿਸਾਨ ਅੰਦੋਲਨ ਦੀ ਹਮਾਇਤ ਕਰ ਚੁੱਕੇ ਹਨ। ਉਥੇ ਹੀ ਕੈਨੇਡਾ ‘ਚ ਕੀਤੇ ਗਏ ਰੋਸ ਮੁਜ਼ਾਹਰੇ ਵਿਚ ਹਜ਼ਾਰਾਂ ਲੋਕ ਸ਼ਾਮਲ ਹੋਏ ਅਤੇ ਭਾਰਤ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਪੁਰਜ਼ੋਰ ਵਿਰੋਧ ਕੀਤਾ।