ਐੱਨ.ਡੀ.ਪੀ. ਲੀਡਰ ਜਗਮੀਤ ਸਿੰਘ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਦੱਸਿਆ ਪੱਖਪਾਤੀ

TeamGlobalPunjab
1 Min Read

ਓਟਾਵਾ : ਭਾਰਤ ਸਰਕਾਰ ਵੱਲੋਂ ਹਾਲ ਹੀ ‘ਚ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਦਾ ਜਿੱਥੇ ਪੂਰੇ ਦੇਸ਼ ‘ਚ ਵਿਰੋਧ ਹੋ ਰਿਹਾ ਹੈ, ਉੱਥੇ ਹੀ ਵਿਦੇਸ਼ਾਂ ‘ਚ ਰਹਿਣ ਵਾਲੇ ਭਾਰਤੀ ਮੂਲ ਦੇ ਕਈ ਲੋਕਾਂ ਵੱਲੋਂ ਇਸ ਸਬੰਧੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਸਭ ਦੇ ਚੱਲਦਿਆਂ ਕੈਨੇਡਾ ‘ਚ ਵੀ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।

ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਦੇਸ਼ ਵਿਰੋਧੀ ਦੱਸਦਿਆਂ, ਇਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਰਾਹੀ ਭਾਰਤ ਦੇ ਲੋਕਾਂ ਨਾਲ ਪੱਖਪਾਤ ਕੀਤਾ ਗਿਆ ਹੈ।

ਜਗਮੀਤ ਸਿੰਘ ਨੇ ਟਵੀਟ ਕੀਤਾ ਹੈ ਕਿ, ਨਰਿੰਦਰ ਮੋਦੀ ਦੀ ਮੌਜੂਦਾ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਰਾਹੀਂ ਮੁਸਲਮਾਨਾਂ ਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਭੇਦਭਾਵ ਕੀਤਾ ਗਿਆ ਹੈ। ਉਨ੍ਹਾਂ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਗਲਤ ਠਹਿਰਾਇਆ ਤੇ ਕਿਹਾ ਕਿ ਇਸ ਦੀ ਕਠੋਰ ਸ਼ਬਦਾਂ ‘ਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਜਗਮੀਤ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਸਾਰੇ ਲੋਕਾਂ ਨੂੰ ਜੋੜਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਨਾ ਕਿ ਵੰਡਣ ਦੀ।

Share this Article
Leave a comment