ਅਮਰੀਕਾ ਨੇ ਬੀਤੇ ਸਾਲ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤੇ 1 ਲੱਖ 25 ਹਜ਼ਾਰ ਸਟੱਡੀ ਵੀਜ਼ੇ

Prabhjot Kaur
2 Min Read

ਵਾਸ਼ਿੰਗਟਨ: ਅਮਰੀਕਾ ਨੇ 1 ਲੱਖ 25 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਦਿੰਦਿਆਂ ਨਵਾਂ ਰਿਕਾਰਡ ਕਾਇਮ ਕੀਤਾ ਹੈ ਅਤੇ ਵਿਜ਼ਟਰ ਵੀਜ਼ਾ ਲਈ ਆਈਆਂ ਅਰਜ਼ੀਆਂ ਦਾ ਬੈਕਲਾਗ ਖ਼ਤਮ ਕਰਨ ਲਾਇ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਅਮਰੀਕਾ ਦੇ ਵਿਦੇਸ਼ੀ ਮੰਤਰਾਲੇ ਦੇ ਬੁਲਾਰੇ ਨੈੱਡ ਪ੍ਰਾਈਜ਼ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵੀਜ਼ਾ ਪ੍ਰੋਸੈਸਿੰਗ ਵਿਚ ਲੱਗਣ ਵਾਲਾ ਸਮਾਂ ਪਿਛਲੇ ਸਮੇਂ ਦੇ ਮੁਕਾਬਲੇ ਕਿਤੇ ਜ਼ਿਆਦਾ ਘਟ ਚੁੱਕਿਆ ਹੈ।

ਉਨ੍ਹਾਂ ਕਿਹਾ ਕਿ ਜਲਦ ਹੀ ਭਾਰਤੀ ਲੋਕਾਂ ਦੀਆਂ ਵਿਜ਼ਟਰ ਵੀਜ਼ਾ ਅਰਜ਼ੀਆਂ ਮਹਾਂਮਾਰੀ ਤੋਂ ਪਹਿਲਾਂ ਵਾਲੀ ਸਮਾਂ ਹੱਦ ਮੁਤਾਬਕ ਪ੍ਰੋਸੈਸ ਹੋਣ ਲੱਗਣਗੀਆਂ। ਸਟੱਡੀ ਵੀਜ਼ਾ ਦਾ ਜ਼ਿਕਰ ਕਰਦਿਆਂ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਮਾਣ ਨਾਲ ਕਿਹਾ ਕਿ 2022 ਦੇ ਵਿੱਤੀ ਵਰ੍ਹੇ ਦੌਰਾਨ ਭਾਰਤੀ ਵਿਦਿਆਰਥੀਆਂ ਦੇ ਤਕਰੀਬਨ 1 ਲੱਖ 25 ਹਜ਼ਾਰ ਵੀਜੇ ਜਾਰੀ ਕੀਤੇ ਗਏ ਜੋ ਹੁਣ ਤੱਕ ਦਾ ਰਿਕਾਰਡ ਹੈ।

ਨਵੀਂ ਦਿੱਲੀ ਸਥਿਤ ਅਮਰੀਕੀ ਅੰਬੈਸੀ ਅਤੇ ਮੁੰਬਈ, ਹੈਦਰਾਬਾਦ, ਕੋਲਕਾਤਾ ਤੇ ਚੇਨਈ ਵਿਖੇ ਸਥਿਤ ਕੌਂਸਲੇਟਸ ਵੱਲੋਂ ਕੀਤੀ ਮਿਹਨਤ ਸਦਕਾ ਐਨੇ ਜ਼ਿਆਦਾ ਸਟੱਡੀ ਵੀਜ਼ੇ ਜਾਰੀ ਕਰਨ ਸੰਭਵ ਹੋ ਸਕੇ। 2016 ਤੋਂ ਬਾਅਦ ਕਦੇ ਵੀ ਐਨੀ ਵੱਡੀ ਗਿਣਤੀ ‘ਚ ਸਟੱਡੀ ਵੀਜ਼ੇ ਭਾਰਤੀ ਵਿਦਿਆਰਥੀ ਨੂੰ ਜਾਰੀ ਨਹੀਂ ਕੀਤੇ ਗਏ। ਠੰਡ ਪ੍ਰਾਈਜ਼ ਨੇ ਮੰਨਿਆ ਕਿ ਵੀਜ਼ਾ ਇੰਟਰਵਿਊ ਲਈ ਕੁਝ ਬਿਨੈਕਾਰਾਂ ਨੂੰ ਬਹੁਤ ਜ਼ਿਆਦਾ ਉਡੀਕ ਕਰਨੀ ਪੈ ਰਹੀ ਹੈ, ਪਰ ਇਹ ਸਮੱਸਿਆ ਸਿਰਫ਼ ਭਾਰਤ ਤੱਕ ਸੀਮਤ ਨਹੀਂ ਸਗੋਂ ਪੂਰੀ ਦੁਨੀਆਂ ‘ਚ ਸਥਿਤ ਅਮਰੀਕੀ ਅੰਬੇਸੀਆਂ ਨੂੰ ਅਜਿਹੇ ਹਾਲਾਤ ਵਿਚੋਂ ਲੰਘਣਾ ਪੈ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਕੌਮੀ ਸੁਰੱਖਿਆ ਨੂੰ ਧਿਆਨ ‘ਚ ਰੱਖਣਾ ਲਾਜ਼ਮੀ ਹੈ ਅਤੇ ਇਸ ਦੇ ਨਾਲ ਹੀ ਵਿਜ਼ਟਰ ਵੀਜ਼ਾ ਜਾਂ ਬਿਜ਼ਨਸ ਵੀਜ਼ਾ ਵਰਗੀਆਂ ਸ਼੍ਰੇਣੀਆਂ ਵਿਚ ਵੱਧ ਤੋਂ ਵੱਧ ਵੀਜ਼ੇ ਜਾਰੀ ਕਰ ਕੇ ਅਮਰੀਕਾ ਦੀ ਆਰਥਿਕਤਾ ਨੂੰ ਹੁਲਾਰਾ ਦਿੱਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵੀਜ਼ਾ ਅਰਜ਼ੀਆਂ ਤੇਜ਼ ਕਰਨ ਲਈ ਮੁਲਾਜ਼ਮਾਂ ਦੀ ਗਿਣਤੀ ਦੁੱਗਣੀ ਕੀਤੀ ਗਈ ਹੈ ਅਤੇ 2023 ਦੌਰਾਨ ਨਵੀਂ ਦਿੱਲੀ ਸਥਿਤ ਅਮਰੀਕੀ ਅੰਬੈਸੀ ਤੋਂ ਜਾਰੀ ਹੋਣ ਵਾਲੇ ਵੀਜ਼ਿਆਂ ਦੀ ਗਿਣਤੀ ਚੀਨ ਤੋਂ ਜਾਰੀ ਹੋਣ ਵਾਲੇ ਵੀਜ਼ਿਆਂ ਨੂੰ ਪਿੱਛੇ ਛੱਡ ਦੇਵੇਗੀ।

- Advertisement -

Share this Article
Leave a comment