ਬ੍ਰਿਟੇਨ ‘ਚ ਕੋਰੋਨਾ ਵਾਇਰਸ ਕਾਰਨ ਲਗਭਗ 500 ਭਾਰਤੀਆਂ ਦੀ ਮੌਤ

TeamGlobalPunjab
1 Min Read

ਲੰਦਨ: ਬ੍ਰਿਟੇਨ ‘ਚ ਭਾਰਤੀ ਮੂਲ ਦਾ ਭਾਈਚਾਰਾ ਕੋਰੋਨਾ ਵਾਇਰਸ ਮਹਾਮਾਰੀ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਵਾਲੇ ਸਮੂਹਾਂ ਵਿੱਚ ਸ਼ਾਮਲ ਹੈ। ਇੰਗਲੈਂਡ ਦੇ ਹਸਪਤਾਲਾਂ ਵਿੱਚ ਕੋਵਿਡ-19 ਦੀ ਵਜ੍ਹਾ ਨਾਲ ਹੋਈ ਮੌਤਾਂ ਦੇ ਆਧਿਕਾਰਿਕ ਅੰਕੜਿਆਂ ਅਨੁਸਾਰ ਇਹ ਜਾਣਕਾਰੀ ਸਾਹਮਣੇ ਆਈ ਹੈ। ਰਾਸ਼ਟਰੀ ਸਿਹਤ ਸੇਵਾ ਇੰਗਲੈਂਡ ਵੱਲੋਂ ਇਸ ਹਫ਼ਤੇ ਜਾਰੀ ਕੀਤੇ ਗਏ ਅੰਕੜੇ ਦੱਸਦੇ ਹਨ ਕਿ 17 ਅਪ੍ਰੈਲ ਤੱਕ ਹਸਪਤਾਲਾਂ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲੇ 13,918 ਰੋਗੀਆਂ ਵਿੱਚ 16.2 ਫ਼ੀਸਦੀ ਮਰੀਜ਼ ਏਸ਼ੀਆਈ ਅਤੇ ਘੱਟ ਗਿਣਤੀਆਂ ਦੇ ਸਨ ਜਿਨ੍ਹਾਂ ਵਿੱਚ ਭਾਰਤੀ ਮੂਲ ਦੇ ਲੋਕਾਂ ਦੀ ਗਿਣਤੀ 3 ਫ਼ੀਸਦੀ ਹੈ।

ਇਨ੍ਹਾਂ ‘ਚੋਂ ਪ੍ਰਭਾਵਿਤ ਭਾਈਚਾਰਿਆਂ ‘ਚੋਂ ਮਰਨ ਵਾਲੇ ਲੋਕਾਂ ਦੀ ਗਿਣਤੀ 2,252 ਸੀ ਜਿਨ੍ਹਾਂ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਦੀ ਗਿਣਤੀ 492 ਦੱਸੀ ਜਾ ਰਹੀ ਹੈ। ਕੋਵਿਡ – 19 ਨਾਲ ਮਰਨੇ ਵਾਲੇ ਲੋਕਾਂ ਦੀ ਕੁਲ ਗਿਣਤੀ ਵਿੱਚ ਇਸ ਸਮੂਹ ਦੀ ਗਿਣਤੀ 2.9 ਫ਼ੀਸਦੀ ਹੈ।

ਇਸਦੇ ਬਾਅਦ ਪਾਕਿਸਤਾਨੀ ਲੋਕਾਂ ਦੀ ਗਿਣਤੀ ਹੈ, ਜੋ 2.1 ਫ਼ੀਸਦੀ ਹੈ। ਉੱਥੇ ਹੀ ਦੇਸ਼ ਵਿੱਚ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ ਜੌਹਨ ਹਾਪਕਿੰਸ ਯੂਨੀਵਰਸਿਟੀ ਦੇ ਤਾਜ਼ਾ ਅੰਕੜਿਆਂ ਮੁਤਾਬਕ 18,790 ਹੋ ਚੁੱਕੀ ਹੈ ਅਤੇ ਕੁੱਲ ਮਰੀਜਾਂ ਦੀ ਗਿਣਤੀ 1,39,243 ਹੈ। ਜਦਕਿ ਹੁਣ ਤੱਕ 701 ਲੋਕ ਇਸ ਰੋਗ ਨਾਲ ਠੀਕ ਹੋ ਚੁੱਕੇ ਹਨ।

Share this Article
Leave a comment