SEL ਟੈਕਸਟਾਈਲ ਦੇ ਮਾਲਕ ਨੀਰਜ ਸਲੂਜਾ 1530 ਕਰੋੜ ਦੀ ਬੈਂਕ ਧੋਖਾਧੜੀ ਦੇ ਮਾਮਲੇ ‘ਚ ਗ੍ਰਿਫਤਾਰ

Rajneet Kaur
2 Min Read

ਲੁਧਿਆਣਾ : ਕੱਪੜਾ ਕੰਪਨੀ SEL ਟੈਕਸਟਾਈਲ ਲਿਮਟਿਡ ਦੇ ਮਾਲਕ ਨੀਰਜ ਸਲੂਜਾ ਨੂੰ ਈਡੀ ਨੇ 1530 ਕਰੋੜ ਦੀ ਬੈਂਕ ਧੋਖਾਧੜੀ ਦੇ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਹੈ। ਕੇਂਦਰੀ ਏਜੰਸੀ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਸਲੂਜਾ ਨੂੰ ਵੀਰਵਾਰ ਸ਼ਾਮ ਨੂੰ ਈਡੀ ਦੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ । ਜਿੱਥੇ ਉਹ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਸੰਮਨ ਕੀਤੇ ਜਾਣ ਤੋਂ ਬਾਅਦ ਬਿਆਨ ਦੇਣ ਗਿਆ ਸੀ। ਪਤਾ ਲੱਗਾ ਹੈ ਕਿ ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਈਡੀ ਦੇ ਅਧਿਕਾਰੀ ਉਸ ਨੂੰ ਮੈਡੀਕਲ ਚੈੱਕਅਪ ਲਈ ਸਰਕਾਰੀ ਹਸਪਤਾਲ ਲੈ ਗਏ ਹਨ।

ਈਡੀ ਨੇ ਫਰਵਰੀ 2023 ਵਿਚ 828 ਕਰੋੜ ਦੀ ਜਾਇਦਾਦ ਅਟੈਚ ਕੀਤੀ ਸੀ ਜਿਸ ਵਿਚ ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ, ਅਲਵਰ ਤੇ ਹਿਸਾਰ ਵਿਚ ਜ਼ਮੀਨ, ਭਵਨ ਤੇ ਮਸ਼ੀਨਰੀ ਸ਼ਾਮਲ ਹੈ। ਜਾਂਚ ਵਿਚ ਸਾਹਮਣੇ ਆਇਆ ਹੈ ਕਿ SEL ਟੈਕਸਟਾਈਲ ਲਿਮਟਿਡ ਨੇ ਸੈਂਟਰਲ ਬੈਂਕ ਆਫ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਦੇ ਸੰਘ ਤੋਂ ਲਈ ਗਈ ਕਰਜ਼ਾ ਰਕਮ ਦਾ ਗਲਤ ਇਸਤੇਮਾਲ ਕੀਤਾ ਸੀ।

14 ਅਗਸਤ 2020 ਵਿਚ ਸੀਬੀਆਈ ਨੇ ਕੰਪਨੀ ਦੇ ਨਿਰਦੇਸ਼ਕਾਂ ਦੇ ਘਰਾਂ ਤੇ ਦਫ਼ਤਰਾਂ ’ਚ ਛਾਪੇਮਾਰੀ ਕੀਤੀ ਸੀ ਜਿਸ ਦੌਰਾਨ ਸੀਬੀਆਈ ਨੂੰ ਕਈ ਸ਼ੱਕੀ ਦਸਤਾਵੇਜ਼ ਮਿਲੇ ਸਨ। ਸੀਬੀਆਈ ਨੇ ਕੰਪਨੀ ਦੇ ਮੁਲਜ਼ਮਾਂ ਦੇ ਲੁੱਕ ਆਊਟ ਨੋਟਿਸ ਜਾਰੀ ਕੀਤੇ ਸਨ। ਕੰਪਨੀ ਦੇ ਨਿਰਦੇਸ਼ਕ ਨੀਰਜ ਸਲੂਜਾ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ ਜੋ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਰਿਹਾਅ ਹੋਏ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment