NEET-UG 2024 ਦੇ ਨਤੀਜਿਆਂ ਦਾ ਐਲਾਨ

Global Team
2 Min Read

NEET UG 2024 ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਅੱਜ 20 ਜੁਲਾਈ ਨੂੰ ਦੁਪਹਿਰ 12 ਵਜੇ ਨਤੀਜੇ ਐਲਾਨੇ ਗਏ। ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰ NTA exam.nta.ac.in/NEET/ ਅਤੇ neet.ntaonline.in ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਪਣੇ ਐਪਲੀਕੇਸ਼ਨ ਨੰਬਰ ਰਾਹੀਂ ਸਕੋਰਕਾਰਡ ਦੀ ਜਾਂਚ ਕਰ ਸਕਦੇ ਹਨ।

ਇਹ ਪਹਿਲੀ ਵਾਰ ਹੈ ਜਦੋਂ NEET UG ਮਾਮਲਾ ਸੁਪਰੀਮ ਕੋਰਟ ਵਿੱਚ ਗਿਆ ਅਤੇ ਸਾਰੇ ਉਮੀਦਵਾਰਾਂ ਦੇ ਨਤੀਜੇ ਮੁੜ ਜਾਰੀ ਕੀਤੇ ਗਏ। 5 ਮਈ ਨੂੰ ਹੋਈ NEET UG ਪ੍ਰੀਖਿਆ ਦਾ ਨਤੀਜਾ ਪਹਿਲਾਂ 4 ਜੂਨ ਨੂੰ ਜਾਰੀ ਕੀਤਾ ਗਿਆ ਸੀ। ਕੁੱਲ 67 ਟਾਪਰ ਐਲਾਨੇ ਗਏ ਸਨ, ਜਿਨ੍ਹਾਂ ਨੂੰ ਲੈ ਕੇ ਉਮੀਦਵਾਰਾਂ ਨੇ ਪ੍ਰੀਖਿਆ ਵਿੱਚ ਬੇਨਿਯਮੀਆਂ ਅਤੇ ਪੇਪਰ ਲੀਕ ਹੋਣ ਦੇ ਦੋਸ਼ ਲਾਏ ਸਨ ਅਤੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ, ਅੱਜ 20 ਜੁਲਾਈ ਨੂੰ, ਐਨਟੀਏ ਨੇ ਪ੍ਰੀਖਿਆ ਸ਼ਹਿਰ ਅਤੇ ਕੇਂਦਰ ਅਨੁਸਾਰ NEET UG ਦਾ ਨਤੀਜਾ ਘੋਸ਼ਿਤ ਕੀਤਾ। ਪ੍ਰੀਖਿਆ ਵਿੱਚ ਸ਼ਾਮਲ ਹੋਏ 23 ਲੱਖ ਤੋਂ ਵੱਧ ਉਮੀਦਵਾਰਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ। ਹੁਣ ਇਸ ਆਧਾਰ ‘ਤੇ ਸੁਪਰੀਮ ਕੋਰਟ NEET ਮਾਮਲੇ ਦੀ ਅਗਲੀ ਸੁਣਵਾਈ ਕਰੇਗੀ।

ਇੰਝ ਕਰੋ NEET UG ਨਤੀਜਿਆਂ 2024 ਦੀ ਜਾਂਚ

NTA ਦੀ ਅਧਿਕਾਰਤ ਵੈੱਬਸਾਈਟ neet.ntaonline.in ‘ਤੇ ਜਾਓ
ਇੱਥੇ NEET UG 2024 ਨਤੀਜੇ ਦੇ ਲਿੰਕ ‘ਤੇ ਕਲਿੱਕ ਕਰੋ।
ਨਤੀਜਾ ਤੁਹਾਡੀ ਸਕਰੀਨ ‘ਤੇ ਦਿਖਾਈ ਦੇਵੇਗਾ।
ਹੁਣ ਰੋਲ ਨੰਬਰ ਦੀ ਮਦਦ ਨਾਲ ਚੈੱਕ ਕਰੋ।

Share This Article
Leave a Comment