ਚੰਡੀਗੜ੍ਹ: ਪੰਜਾਬ ਦੀਆਂ ਚਾਰ ਸੀਟਾਂ ‘ਤੇ 20 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਦੇ ਨਾਲ ਹੀ ਬਰਨਾਲਾ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਨਿਸ਼ਾਨੇ ‘ਤੇ ਲਿਆ ਹੈ । ਉਨ੍ਹਾਂ ਨੇ ਬਿੱਟੂ ਦੀ ਤੁਲਨਾ ਲੋਕ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂਵਾਲੇ ਨਾਲ ਕੀਤੀ। ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿਚ ਵੱਖ-ਵੱਖ ਥਾਵਾਂ ‘ਤੇ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ ਅਤੇ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ।
ਨਸ਼ਿਆਂ ਦੇ ਮੁੱਦੇ ਬਾਰੇ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦਾ ਬੋਲਬਾਲਾ ਹੈ। ਸਰਕਾਰ ਇਸ ‘ਤੇ ਕੰਟਰੋਲ ਨਹੀਂ ਕਰ ਰਹੀ ਹੈ। ਚੰਨੀ ਨੇ ਭਾਜਪਾ ਆਗੂ ਰਵਨੀਤ ਬਿੱਟੂ ਦੇ ਪੰਜਾਬ ਵਿੱਚ ਰਵਾਇਤੀ ਨਸ਼ਿਆਂ ਦੀ ਖੇਤੀ ਸਬੰਧੀ ਦਿੱਤੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਰਵਨੀਤ ਬਿੱਟੂ ਨੂੰ ਪਤਾ ਹੀ ਨਹੀਂ ਹੈ ਕਿ ਉਹ ਕਿਸ ਚੈਨਲ ‘ਤੇ ਕਿਸ ਸਮੇਂ ਬੋਲਣਗੇ। ਚੰਨੀ ਨੇ ਬਿੱਟੂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਬਿੱਟੂ ਨੇ ਕੱਲ੍ਹ ਬਿਆਨ ਦਿੱਤਾ ਸੀ ਕਿ ਉਹ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਹੈ ਪਰ ਬਿੱਟੂ ਦਾ ਕੁਝ ਨਹੀਂ ਬਣਨ ਵਾਲਾ। ਲੋਕਾਂ ਨੇ ਬਿੱਟੂ ਨੂੰ ਹਰਾ ਕੇ ਭਜਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕੁਲਦੀਪ ਸਿੰਘ ਕਾਲਾ ਢਿੱਲੋਂ ਦਾ ਬਰਨਾਲਾ ਵਿੱਚ ਕਿਸੇ ਪਾਰਟੀ ਜਾਂ ਉਮੀਦਵਾਰ ਨਾਲ ਕੋਈ ਮੁਕਾਬਲਾ ਨਹੀਂ ਹੈ। ਅਸੀਂ ਵੱਡੀ ਲੀਡ ਨਾਲ ਜਿੱਤਾਂਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।