ਗੁਆਂਢੀ ਮੁਲਕ ਪਾਕਿਸਤਾਨ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਪਹੁੰਚਿਆ 1 ਲੱਖ ਦੇ ਕਰੀਬ, ਪੀਐੱਮ ਇਮਰਾਨ ਖਾਨ ਨੇ ਸਖਤ ਪਾਬੰਦੀਆਂ ਲਗਾਉਣ ਤੋਂ ਕੀਤਾ ਇਨਕਾਰ

TeamGlobalPunjab
2 Min Read

ਇਸਲਾਮਾਬਾਦ : ਗੁਆਂਢੀ ਮੁਲਕ ਪਾਕਿਸਤਾਨ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੇ ਬਾਵਜੂਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ‘ਚ ਸਖਤ ਪਾਬੰਦੀਆਂ ਲਗਾਉਣ ‘ਤੇ ਸਾਫ ਇਨਕਾਰ ਕਰ ਦਿੱਤਾ ਹੈ। ਪੀਐੱਮ ਇਮਰਾਨ ਖਾਨ ਨੇ ਕਿਹਾ ਕਿ ਅਜਿਹਾ ਕਰਨ ਨਾਲ ਦੇਸ਼ ਦੀ ਅਰਥਵਿਵਸਥਾ ਕਾਫੀ ਪ੍ਰਭਾਵਿਤ ਹੋਵੇਗੀ ਅਤੇ ਮੁਲਕ ‘ਚ ਗਰੀਬੀ ਅਤੇ ਭੁੱਖਮਰੀ ਕਾਫੀ ਵੱਧ ਜਾਵੇਗੀ। ਜਿਸ ਕਾਰਨ ਮੁਲਕ ‘ਚ ਕੋਰੋਨਾ ਨੂੰ ਲੈ ਕੇ ਸਖਤ ਪਾਬੰਦੀਆਂ ਨਹੀਂ ਲਗਾਇਆ ਜਾ ਸਕਦੀਆਂ।

ਐਤਵਾਰ ਨੂੰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਿਤ ਮਾਮਲਿਆਂ ਦੀ ਗਿਣਤੀ 1 ਲੱਖ ਦੇ ਕਰੀਬ ਪਹੁੰਚ ਗਈ ਅਤੇ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 2 ਹਜ਼ਾਰ ਤੋਂ ਪਾਰ ਚਲਾ ਗਿਆ ਹੈ। ਨੈਸ਼ਨਲ ਹੈਲਥ ਸਰਵਿਸ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 4,960 ਨਵੇਂ ਮਾਮਲੇ ਸਾਹਮਣੇ ਆਏ, ਜਿਨ੍ਹਾਂ ਨਾਲ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 98,943 ਹੋ ਗਈ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਹੁਣ ਤੱਕ 33,465 ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਵੀ ਹੋ ਚੁੱਕੇ ਹਨ।

ਪਾਕਿਸਤਾਨ ਦੇ ਪੰਜਾਬ ਵਿਚ ਕੋਰੋਨਾ ਸੰਕਰਮਣ ਦੇ 37,090, ਸਿੰਧ ਪ੍ਰਾਂਤ ‘ਚ 36,364, ਖੈਬਰ ਪਖਤੂਨਖਵਾ ਵਿਚ 13,001, ਬਲੋਚਿਸਤਾਨ ਵਿਚ 6,221, ਇਸਲਾਮਾਬਾਦ ਵਿਚ 4,979, ਗਿਲਗਿਤ-ਬਾਲਟਿਸਤਾਨ ਵਿਚ 927 ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਕੋਵਿਦ -19 ਦੇ 361 ਮਾਮਲੇ ਸਾਹਮਣੇ ਆਏ ਹਨ।

ਦੱਸ ਦਈਏ ਕਿ ਕੋਰੋਨਾ ਮਹਾਮਾਰੀ ਕਾਰਨ ਪਾਕਿਸਤਾਨ ਦੀ ਅਰਥਵਿਵਸਥਾ ਲੜਖੜਾ ਗਈ ਹੈ। ਪਾਕਿਸਤਾਨ ‘ਚ ਕੋਰੋਨਾ ਮਹਾਮਾਰੀ ਕਾਰਨ 30 ਲੱਖ ਲੋਕਾਂ ਦੀਆਂ ਨੌਕਰੀਆਂ ਜਾਣ ਦਾ ਅਨੁਮਾਨ ਹੈ। ਪਾਕਿਸਤਾਨ ਦੇ ਵਿੱਤ ਮੰਤਰਾਲੇ ਨੇ ਕਿਹਾ ਕਿ ਉਦਯੋਗਿਕ ਖੇਤਰ ਵਿੱਚ 10 ਲੱਖ ਅਤੇ ਸੇਵਾਵਾਂ ਦੇ ਖੇਤਰ ਵਿੱਚ 20 ਲੱਖ ਲੋਕਾਂ ਦੀਆਂ ਨੌਕਰੀਆਂ ਜਾ ਸਕਦੀਆਂ ਹਨ। ਮੰਤਰਾਲੇ ਨੇ ਪਾਕਿਸਤਾਨ ਇੰਸਟੀਚਿਊਟ ਆਫ ਡਿਵੈਲਪਮੈਂਟ ਇਕਨਾਮਿਕਸ ਦੇ ਅਧਿਐਨ ਦੇ ਹਵਾਲੇ ਨਾਲ ਕਿਹਾ ਹੈ ਕਿ ਖੇਤੀਬਾੜੀ, ਸੇਵਾ ਅਤੇ ਸਨਅਤੀ ਖੇਤਰਾਂ ਵਿਚ ਲਗਭਗ 1 ਕਰੋੜ 80 ਲੱਖ  ਨੌਕਰੀਆਂ ਜਾਣ ਦਾ ਖਦਸ਼ਾ ਹੈ।

- Advertisement -

Share this Article
Leave a comment