ਨੇਪਾਲ ਚ ਵੱਡਾ ਹਾਦਸਾ! ਨਦੀ ਵਿੱਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ; 12 ਦੀ ਮੌਤ

Global Team
2 Min Read

ਨੇਪਾਲ : ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਕਾਠਮੰਡੂ ਤੋਂ ਓਖਲਧੁੰਗਾ ਜਾ ਰਹੀ ਇੱਕ ਯਾਤਰੀ ਬੱਸ ਤਾਮਾਕੋਸ਼ੀ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 12 ਯਾਤਰੀਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਅੱਠ ਹੋਰ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਬੱਸ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਦੀ ਟੀਮ ਅਜੇ ਵੀ ਬਚਾਅ ਕਾਰਜ (ਰੇਸਕਿਊ ਆਪ੍ਰੇਸ਼ਨ) ਵਿੱਚ ਜੁਟੀ ਹੋਈ ਹੈ। ਫਿਲਹਾਲ 12 ਮ੍ਰਿਤਕਾਂ ਵਿੱਚੋਂ 10 ਲੋਕਾਂ ਦੀ ਪਛਾਣ ਕਰ ਲਈ ਗਈ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਵਾਪਰੀ। ਜਾਣਕਾਰੀ ਮੁਤਾਬਕ ਬੱਸ ਕਾਠਮਾਂਡੂ ਤੋਂ ਓਖਲਢੁੰਗਾ ਜਾ ਰਹੀ ਸੀ। ਇਸੇ ਦੌਰਾਨ ਬਾਗਮਤੀ ਸੂਬੇ ਦੀ ਰਾਮੇਛਾਪ ਨਗਰਪਾਲਿਕਾ ਵਿੱਚ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਤਾਮਾਕੋਸ਼ੀ ਨਦੀ ਵਿੱਚ ਡਿੱਗ ਗਈ। ਤਾਮਾਕੋਸ਼ੀ, ਨੇਪਾਲ ਦੀ ਰਾਜਧਾਨੀ ਕਾਠਮਾਂਡੂ ਤੋਂ 150 ਕਿਲੋਮੀਟਰ ਪੂਰਬ ਵਿੱਚ ਸਥਿਤ ਹੈ।

ਰਾਮੇਛਾਪ ਦੇ ਪੁਲਿਸ ਇੰਸਪੈਕਟਰ ਰਾਜਨ ਪ੍ਰਸਾਦ ਤਿਮਿਲਸਿਨਾ ਨੇ ਕਿਹਾ ਕਿ ਇਸ ਬੱਸ ਹਾਦਸੇ ਵਿੱਚ ਡਰਾਈਵਰ ਸਮੇਤ ਅੱਠ ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਦਾ ਇਲਾਜ ਖੁਰਕੋਟ ਸਥਿਤ ਜੀਵਨ ਹਸਪਤਾਲ ਅਤੇ ਮੰਥਲੀ ਹਸਪਤਾਲ ਵਿੱਚ ਕੀਤਾ ਜਾ ਰਿਹਾ ਹੈ। ਸਥਾਨਕ ਨਿਵਾਸੀਆਂ, ਸੁਰੱਖਿਆ ਕਰਮੀਆਂ ਅਤੇ ਬਚਾਅ ਟੀਮਾਂ ਨੇ ਹਾਦਸੇ ਵਾਲੀ ਥਾਂ ਤੋਂ ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਪਹੁੰਚਾਇਆ। ਫਿਲਹਾਲ ਪੁਲਿਸ ਨੇ ਬੱਸ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਲਾਪਤਾ ਮੁਸਾਫ਼ਰਾਂ ਦੀ ਭਾਲ ਲਈ ਮੁਹਿੰਮ ਅਜੇ ਵੀ ਜਾਰੀ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment