ਨੇਪਾਲ ‘ਚ ਵੱਡਾ ਹਾਦਸਾ! ਨਦੀ ਵਿੱਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ; 18 ਦੀ ਮੌਤ

Global Team
3 Min Read

ਕਾਠਮੰਡੂ: ਨੇਪਾਲ ਦੀ ਰਾਜਧਾਨੀ ਤੋਂ ਕਰੀਬ 90 ਕਿਲੋਮੀਟਰ ਦੂਰ ਇੱਕ ਵੱਡਾ ਬੱਸ ਹਾਦਸਾ ਵਾਪਰਿਆ ਹੈ। ਨੇਪਾਲ ਦੇ ਧਾਦਿੰਗ ਜ਼ਿਲ੍ਹੇ ਵਿੱਚ ਗਜੂਰੀ ਦੇ ਕੋਲ ਸੋਮਵਾਰ ਦੀ ਸਵੇਰ ਤ੍ਰਿਸ਼ੂਲੀ ਨਦੀ ਵਿੱਚ ਇੱਕ ਯਾਤਰੀ ਬੱਸ ਦੇ ਡਿੱਗਣ ਨਾਲ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ। ਜਦਕਿ 26 ਯਾਤਰੀ ਜ਼ਖਮੀ ਹੋ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਭਾਰਤੀ ਸਮੇਂ ਅਨੁਸਾਰ ਸਵੇਰੇ 1:30 ਵਜੇ ਦੇ ਕਰੀਬ ਵਾਪਰੀ। ਬੱਸ ਪੋਖਰਾ ਤੋਂ ਕਾਠਮੰਡੂ ਵੱਲ ਜਾ ਰਹੀ ਸੀ, ਉਦੋਂ ਹੀ ਕਿਸੇ ਕਾਰਨ ਡਰਾਈਵਰ ਦਾ ਬੱਸ ਤੋਂ ਕੰਟਰੋਲ ਖੋ ਗਿਆ ਅਤੇ ਬੱਸ ਤ੍ਰਿਸ਼ੂਲੀ ਨਦੀ ਵਿੱਚ ਜਾ ਡਿੱਗੀ। ਹਾਦਸਾ ਦੇਰ ਰਾਤ ਕਰੀਬ 1:30 ਵਜੇ ਧਾਦਿੰਗ ਜ਼ਿਲ੍ਹੇ ਦੇ ਬੇਨੀਘਾਟ ਰੋਰਾਂਗ ਇਲਾਕੇ ਵਿੱਚ ਹੋਇਆ। ਫਿਲਹਾਲ ਪੁਲਿਸ ਹਾਦਸੇ ਦੇ ਹੋਰ ਕਾਰਨਾਂ ਦੀ ਵੀ ਜਾਂਚ ਕਰ ਰਹੀ ਹੈ।

ਬੱਸ ਵਿੱਚ ਲਗਭਗ 40 ਤੋਂ 45 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ ਕੁਝ ਵਿਦੇਸ਼ੀ ਸੈਲਾਨੀ ਵੀ ਸ਼ਾਮਲ ਸਨ। ਹਾਦਸੇ ਦੌਰਾਨ ਮ੍ਰਿਤਕਾਂ ਦੀ ਗਿਣਤੀ 18 ਦੱਸੀ ਜਾ ਰਹੀ ਹੈ, ਜਿਨ੍ਹਾਂ ਵਿੱਚ ਛੇ ਔਰਤਾਂ ਅਤੇ 12 ਪੁਰਸ਼ ਸ਼ਾਮਲ ਹਨ। 17 ਲਾਸ਼ਾਂ ਮੌਕੇ ਤੋਂ ਬਰਾਮਦ ਕੀਤੀਆਂ ਗਈਆਂ। ਬਾਅਦ ਵਿੱਚ ਇੱਕ ਹੋਰ ਯਾਤਰੀ ਦੀ ਮੌਤ ਦੀ ਪੁਸ਼ਟੀ ਹੋਈ, ਜਿਸ ਨਾਲ ਮ੍ਰਿਤਕਾਂ ਦਾ ਅੰਕੜਾ 18 ਹੋ ਗਿਆ। ਹਾਦਸੇ ਵਿੱਚ ਜ਼ਖਮੀ ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਵਿੱਚ ਅੱਠ ਔਰਤਾਂ, 18 ਪੁਰਸ਼ ਅਤੇ ਇੱਕ ਨਾਬਾਲਗ ਲੜਕੀ ਸ਼ਾਮਲ ਹੈ।

ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਬੱਸ ਵਿੱਚ ਸਮਰੱਥਾ ਤੋਂ ਵੱਧ ਯਾਤਰੀਆਂ ਨੂੰ ਲਿਜਾਣ ਦੀ ਸੰਭਾਵਨਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਹੈ। ਇਹ ਹਾਦਸਾ ਰਾਤ ਨੂੰ ਵਾਪਰਿਆ , ਜਿਸ ਨਾਲ ਬਚਾਅ ਕਾਰਜ ਲਈ ਚੁਣੌਤੀਆਂ ਖੜ੍ਹੀਆਂ ਹੋ ਗਈਆਂ। ਨੇਪਾਲ ਫੌਜ, ਹਥਿਆਰਬੰਦ ਪੁਲਿਸ ਬਲ, ਨੇਪਾਲ ਪੁਲਿਸ ਅਤੇ ਸਥਾਨਕ ਨਿਵਾਸੀ ਬਚਾਅ ਕਾਰਜਾਂ ਵਿੱਚ ਜੁਟੇ ਰਹੇ। ਹਾਈਵੇਅ ਬਚਾਅ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਰਾਜਕੁਮਾਰ ਠਾਕੁਰ ਨੇ ਕਿਹਾ ਕਿ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment