Nepal Earthquake: ਨੇਪਾਲ ‘ਚ ਲਗਾਤਾਰ ਵਧ ਰਿਹਾ ਮੌਤਾਂ ਦਾ ਅੰਕੜਾ, ਦੇਖੋ ਤਬਾਹੀ ਦੀਆਂ ਤਸਵੀਰਾਂ

Global Team
2 Min Read

ਨਵੀਂ ਦਿੱਲੀ: ਪੱਛਮੀ ਨੇਪਾਲ ‘ਚ ਆਏ ਜ਼ਬਰਦਸਤ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਸ ਤੋਂ ਪਹਿਲਾਂ 128 ਲੋਕਾਂ ਦੀ ਮੌਤ ਦੀ ਜਾਣਕਾਰੀ ਸਾਹਮਣੇ ਆਈ ਸੀ। ਹੁਣ ਇਹ ਗਿਣਤੀ ਵਧ ਕੇ 140 ਹੋ ਗਈ ਹੈ।

ਇਸ ਦੇ ਨਾਲ ਹੀ ਸੈਂਕੜੇ ਲੋਕ ਜ਼ਖਮੀ ਹੋ ਗਏ ਹਨ। ਭੂਚਾਲ ਨਾਲ ਕਈ ਘਰ ਤਬਾਹ ਹੋ ਗਏ ਹਨ। ਭੂਚਾਲ ਤੋਂ ਬਾਅਦ ਬਚਾਅ ਕਾਰਜ ਜਾਰੀ ਹੈ।

ਦੱਸ ਦਈਏ ਕਿ ਸ਼ੁੱਕਰਵਾਰ ਰਾਤ ਕਰੀਬ 11.30 ਵਜੇ ਨੇਪਾਲ ਦੇ ਪੱਛਮੀ ਖੇਤਰ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 6.4 ਮਾਪੀ ਗਈ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ ਜਾਜਰਕੋਟ ਪਹੁੰਚੇ।

ਉਹ ਬੀਤੀ ਰਾਤ ਇਲਾਕੇ ਵਿੱਚ ਆਏ ਭੂਚਾਲ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਲੇ। ਇਸ ਦੇ ਨਾਲ ਹੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਹੈ।

- Advertisement -

40 ਸਕਿੰਟ ਤੱਕ ਲੱਗੇ ਝਟਕੇ

ਨੇਪਾਲ ਦੇ ਰਾਸ਼ਟਰੀ ਭੂਚਾਲ ਕੇਂਦਰ ਦੇ ਅਧਿਕਾਰੀਆਂ ਅਨੁਸਾਰ, ਭੂਚਾਲ ਰਾਤ 11.47 ਵਜੇ ਆਇਆ, ਜਿਸਦਾ ਕੇਂਦਰ ਜਾਜਰਕੋਟ ਵਿੱਚ ਜ਼ਮੀਨ ਦੇ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਭੂਚਾਲ ਦਾ ਅਸਰ ਭਾਰਤ ਅਤੇ ਚੀਨ ਵਿੱਚ ਵੀ ਮਹਿਸੂਸ ਕੀਤਾ ਗਿਆ। ਭਾਰਤ ‘ਚ ਵੀ ਲਗਭਗ 40 ਸਕਿੰਟ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment