ਨੇਪਾਲ ‘ਚ ਯਾਤਰੀ ਹਵਾਈ ਜਹਾਜ਼ ਹਾਦਸਾਗ੍ਰਸਤ, 72 ਲੋਕ ਸਨ ਸਵਾਰ

Prabhjot Kaur
1 Min Read

ਕਾਠਮਾਂਡੂ : ਨੇਪਾਲ ਦੇ ਪੋਖਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇ ‘ਤੇ 72 ਸੀਟਾਂ ਵਾਲਾ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਬਚਾਅ ਕਾਰਜ ਜਾਰੀ ਹਨ ਅਤੇ ਹਵਾਈ ਅੱਡਾ ਫਿਲਹਾਲ ਬੰਦ ਹੈ। ਨੇਪਾਲ ਪੁਲਿਸ ਨੇ ਦੱਸਿਆ ਕਿ ਹੁਣ ਤੱਕ 35 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਇਹ ਜਹਾਜ਼ ਨੇਪਾਲ ਦੀ ਰਾਜਧਾਨੀ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ।

ਖਬਰਾਂ ਮੁਤਾਬਕ ਜਹਾਜ਼ ਪੁਰਾਣੇ ਏਅਰਪੋਰਟ ਅਤੇ ਪੋਖਰਾ ਇੰਟਰਨੈਸ਼ਨਲ ਏਅਰਪੋਰਟ ਦੇ ਵਿਚਕਾਰ ਕ੍ਰੈਸ਼ ਹੋ ਗਿਆ। ਯਤੀ ਏਅਰਲਾਈਨਜ਼ ਦੇ ਜਹਾਜ਼ ‘ਚ ਕੁੱਲ 68 ਯਾਤਰੀ ਅਤੇ ਚਾਲਕ ਦਲ ਦੇ ਚਾਰ ਮੈਂਬਰ ਸਵਾਰ ਸਨ। ਜਹਾਜ਼ ਵਿੱਚ 8 ਵਿਦੇਸ਼ੀ ਨਾਗਰਿਕ ਵੀ ਸਵਾਰ ਸਨ। ਇਕ ਹੋਰ ਅਹਿਮ ਗੱਲ ਸਾਹਮਣੇ ਆਈ ਹੈ ਕਿ ਜਹਾਜ਼ ਨੂੰ ਹਵਾ ਵਿਚ ਹੀ ਅੱਗ ਲੱਗ ਗਈ ਅਤੇ ਇਸ ਤੋਂ ਬਾਅਦ ਜਹਾਜ਼ ਕਰੈਸ਼ ਹੋ ਗਿਆ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment