ਭੁਪਿੰਦਰ ਹਨੀ ਜਲੰਧਰ ਸ਼ੈਸ਼ਨ ਕੋਰਟ ’ਚ ਹੋਏ ਪੇਸ਼, ਹਨੀ ਨੇ ਕਬੂਲੀ 10 ਕਰੋੜ ਦੀ ਰਾਸ਼ੀ

TeamGlobalPunjab
2 Min Read

ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਈਡੀ ਦੀ ਪੁੱਛਗਿੱਛ ਦੌਰਾਨ ਉਸ ਦੇ ਭਾਂਜੇ ਭੁਪਿੰਦਰ ਸਿੰਘ ਹਨੀ ਨੇ ਮੰਨਿਆ ਹੈ ਕਿ ਉਸ ਤੋਂ ਅਤੇ ਉਸ ਦੇ ਸਾਥੀਆਂ ਤੋਂ ਮਿਲੀ 10 ਕਰੋੜ ਰੁਪਏ ਦੀ ਰਕਮ ਉਸ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਨਾਲ-ਨਾਲ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਰਾਹੀਂ ਇਕੱਠੀ ਕੀਤੀ ਹੈ।

ਅੱਜ ਉਸ ਦਾ ਚਾਰ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਈਡੀ ਨੇ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ। ਈਡੀ ਵੱਲੋਂ ਜਾਰੀ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਤਲਾਸ਼ੀ ਦੌਰਾਨ ਕੁਦਰਤਦੀਪ ਅਤੇ ਸੰਦੀਪ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਜ਼ਬਤ ਕੀਤੀ ਗਈ 10 ਕਰੋੜ ਰੁਪਏ ਦੀ ਰਾਸ਼ੀ ਭੁਪਿੰਦਰ ਸਿੰਘ ਹਨੀ ਨਾਲ ਸਬੰਧਤ ਹੈ।

ਇਸ ਤੋਂ ਬਾਅਦ ਈਡੀ ਵੱਲੋਂ ਹਨੀ ਤੋਂ ਵੀ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਮੰਨਿਆ ਕਿ ਇਹ ਰਕਮ ਗ਼ੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਸੀ ਪਰ ਬਾਅਦ ਵਿੱਚ ਉਸ ਨੇ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ। ਇਸ ਤੋਂ ਬਾਅਦ ਈਡੀ ਨੇ ਹਨੀ ਨੂੰ 3 ਫਰਵਰੀ ਨੂੰ ਜਾਂਚ ਲਈ ਬੁਲਾਇਆ ਸੀ। ਇਸ ਦੇ ਨਾਲ ਹੀ ਈਡੀ ਨੇ ਹਨੀ ਨੂੰ 10 ਕਰੋੜ ਰੁਪਏ ਨਾਲ ਸਬੰਧਤ ਦਸਤਾਵੇਜ਼ ਆਪਣੇ ਨਾਲ ਲਿਆਉਣ ਲਈ ਕਿਹਾ।

ਭੁਪਿੰਦਰ ਸਿੰਘ ਹਨੀ ਉਹ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ। ਇਸ ਤੋਂ ਬਾਅਦ ਈਡੀ ਨੇ ਉਸ ਨੂੰ ਜਲੰਧਰ ‘ਚ ਪੁੱਛਗਿੱਛ ਦੌਰਾਨ ਗ੍ਰਿਫਤਾਰ ਕਰ ਲਿਆ। 4 ਫਰਵਰੀ ਨੂੰ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ। ਈਡੀ ਦੀ ਟੀਮ ਨੇ ਹਨੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ।

- Advertisement -

Share this Article
Leave a comment