ਕੀ ਸਰਕਾਰ ਹੁਣ ਕਿਸਾਨਾਂ ਨਾਲ ਅੱਗੇ ਕਰੇਗੀ ਗੱਲਬਾਤ ? ਕੇਂਦਰੀ ਮੰਤਰੀ ਨੇ ਦਿੱਤਾ ਇਹ ਜਵਾਬ

TeamGlobalPunjab
1 Min Read

ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਈ ਹਿੰਸਾ ਤੋਂ ਬਾਅਦ ਕਿਸਾਨ ਜਥੇਬੰਦੀਆਂ ਜਿੱਥੇ ਅਗਲੀ ਰਣਨੀਤੀ ਘੜਨ ‘ਤੇ ਵਿਚਾਰ ਕਰ ਰਹੀਆਂ ਹਨ, ਤਾਂ ਉਥੇ ਹੀ ਕੇਂਦਰ ਸਰਕਾਰ ਵੀ ਇਸ ਅੰਦੋਲਨ ਨੂੰ ਲੈ ਕੇ ਆਪਣੀ ਅਗਲੀ ਰਣਨੀਤੀ ‘ਤੇ ਵਿਚਾਰ ਕਰ ਰਹੀ ਹੈ।

ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਮੀਡੀਆ ਨਾਲ ਗੱਲਬਾਤ ਕੀਤੀ ਤਾਂ ਇਸ ਦੌਰਾਨ ਇੱਕ ਸਵਾਲ ਪੁੱਛਿਆ ਗਿਆ ਕਿ, ਕੀ ਸਰਕਾਰ ਹੁਣ ਕਿਸਾਨਾਂ ਦੇ ਨਾਲ ਗੱਲਬਾਤ ਕਰੇਗੀ? ਤਾਂ ਇਸ ਦਾ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਸਿੱਧਾ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ, “ਅਸੀਂ ਕਦੇ ਨਹੀਂ ਕਿਹਾ ਕਿ ਗੱਲਬਾਤ ਲਈ ਦਰਵਾਜ਼ੇ ਬੰਦ ਹਨ। ਕੀ ਤੁਸੀਂ ਸੁਣਿਆ ਹੈ। ਜਦੋਂ ਵੀ ਗੱਲਬਾਤ ਕੀਤੀ ਜਾਂਦੀ ਹੈ ਤਾਂ ਅਸੀਂ ਤੁਹਾਨੂੰ ਦੱਸ ਦੇਵਾਂਗੇ।”

ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਇਸ ਸਬੰਧੀ ਜੋ ਵੀ ਤੈਅ ਹੋਵੇਗਾ ਮੀਡੀਆ ਸਾਹਮਣੇ ਰੱਖ ਦਿੱਤਾ ਜਾਵੇਗਾ ਪਹਿਲਾਂ 26 ਜਨਵਰੀ ਮੌਕੇ ਹੋਈ ਹਿੰਸਾ ਦੀ ਜਾਣਕਾਰੀ ਪੁਲਿਸ ਦੇਵੇਗੀ। ਕੇਂਦਰੀ ਮੰਤਰੀ ਦੇ ਇਸ ਜਵਾਬ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕੇਂਦਰ ਸਰਕਾਰ ਅਗਲੀ ਰਣਨੀਤੀ ਘੜ ਰਹੀ ਹੈ। ਕਿਸਾਨ ਜਥੇਬੰਦੀਆਂ ਨੂੰ ਵੀ ਖ਼ਦਸ਼ਾ ਹੈ ਕਿ ਅੰਦੋਲਨ ਹੱਥੋਂ ਖੁਸ ਸਕਦਾ ਹੈ, ਕਿਉਂਕਿ ਅੰਦੋਲਨ ਵਿਚੋਂ ਦੋ ਕਿਸਾਨ ਜਥੇਬੰਦੀਆਂ ਸਾਥ ਛੱਡ ਗਈਆਂ ਹਨ। ਅਜਿਹੀ ਸਥਿਤੀ ਹੋਰ ਨਾ ਪੈਦਾ ਹੋ ਜਾਵੇ ਇਸ ਲਈ ਕਿਸਾਨ ਸੰਯੁਕਤ ਮੋਰਚਾ ਵੀ ਅਗਲੀ ਰਣਨੀਤੀ ਘੜ ਰਿਹਾ ਹੈ।

Share this Article
Leave a comment