ਪੰਜਾਬ ਦੇ AG ਨਿਯੁਕਤ ਹੋਏ ਅਨਮੋਲ ਰਤਨ ਸਿੱਧੂ,ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

TeamGlobalPunjab
1 Min Read

ਚੰਡੀਗੜ੍ਹ: ਅਨਮੋਲ ਰਤਨ ਸਿੰਘ ਸਿੱਧੂ  ਪੰਜਾਬ ਦੇ ਨਵੇਂ ਐਡਵੋਕੇਟ ਜਨਰਲ  ਬਣ ਗਏ ਹਨ। ਇਸ ਸਬੰਧੀ ਅਧਿਕਾਰਿਤ ਤੌਰ ’ਤੇ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਆਦੇਸ਼ ਜਾਰੀ ਕਰ ਦਿੱਤੇ ਹਨ।

ਚਰਨਜੀਤ ਸਿੰਘ ਚੰਨੀ ਵੀ ਅਨਮੋਲ ਰਤਨ ਸਿੰਘ ਸਿੱਧੂ  ਨੂੰ ਪੰਜਾਬ ਦਾ ਐਡਵੋਕੇਟ ਜਨਰਲ ਬਣਾਉਣਾ ਚਾਹੁੰਦੇ ਸਨ ਪਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵਿਰੋਧ ਕਾਰਨ ਅਜਿਹਾ ਨਹੀਂ ਕਰ ਸਕੇ।

ਜ਼ਿਕਰਯੋਗ ਹੈ ਕਿ ਅਨਮੋਲ ਰਤਨ ਸਿੱਧੂ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਅੱਠ ਵਾਰ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਾਰ ਕੌਂਸਲ ਆਫ਼ ਪੰਜਾਬ ਤੇ ਹਰਿਆਣਾ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਤਨਖਾਹ ਵਜੋਂ ਸਿਰਫ਼ ਇੱਕ ਰੁਪਿਆ ਲੈਣਗੇ।

- Advertisement -

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment