ਚੀਨ ਵਿੱਚ ਭਾਰਤ ਦੇ ਨਵੇਂ ਰਾਜਦੂਤ ਨੇ ਭਰੋਸੇ ਪੱਤਰ ਦੀ ਸੌਂਪੀ ਕਾਪੀ

Global Team
2 Min Read

ਨਿਊਜ਼ ਡੈਸਕ: ਭਾਰਤ ਦੇ ਨਵੇਂ ਰਾਜਦੂਤ ਵਿਕਰਮ ਦੁਰਾਈਸਵਾਮੀ ਨੇ ਚੀਨ ਦੇ ਸਹਾਇਕ ਵਿਦੇਸ਼ ਮੰਤਰੀ ਹੋਂਗ ਲੇਈ ਨੂੰ ਆਪਣੇ ਪ੍ਰਮਾਣ ਪੱਤਰ ਦੀ ਕਾਪੀ ਸੌਂਪੀ ਹੈ। ਦੁਰਾਈਸਵਾਮੀ ਨੇ ਵੀਰਵਾਰ ਨੂੰ ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ ‘ਤੇ ਭਾਰਤੀ ਦੂਤਾਵਾਸ ‘ਚ ਆਯੋਜਿਤ ਸਮਾਰੋਹ ‘ਚ ਵੀ ਸ਼ਿਰਕਤ ਕੀਤੀ  ਸੀ।

ਭਾਰਤੀ ਦੂਤਘਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਕ ਪੋਸਟ ਕੀਤੀ ਇਸ ਪੋਸਟ ‘ਚ ਲਿਖਿਆ ਕਿ ਰਾਜਦੂਤ ਦੁਰਾਈਸਵਾਮੀ ਨੇ ਬੀਜਿੰਗ ਵਿੱਚ ਚੀਨ ਦੇ ਸਹਾਇਕ ਵਿਦੇਸ਼ ਮੰਤਰੀ ਅਤੇ ਪ੍ਰੋਟੋਕੋਲ ਵਿਭਾਗ ਦੇ ਡਾਇਰੈਕਟਰ ਜਨਰਲ ਹਾਂਗ ਲੇਈ ਨੂੰ ਆਪਣੇ ਪ੍ਰਮਾਣ ਪੱਤਰ ਦੀ ਇੱਕ ਕਾਪੀ ਸੌਂਪੀ।

ਦੂਤਾਵਾਸ ਦੀ ਪੋਸਟ ‘ਚ ਕਿਹਾ ਗਿਆ ਕਿ ਸਾਰਿਆਂ ਨੇ ਭਾਰਤੀ ਹਥਿਆਰਬੰਦ ਬਲਾਂ ਨੂੰ ਉਨ੍ਹਾਂ ਦੇ ਸਾਹਸ, ਸ਼ੁੱਧਤਾ ਅਤੇ ਦ੍ਰਿੜਤਾ ਨੂੰ ਯਾਦ ਕਰਦੇ ਹੋਏ ਸਲਾਮ ਕੀਤਾ। ਪਹਿਲਗਾਮ ਅੱਤਵਾਦੀ ਹਮਲੇ ਦੇ ਬੇਕਸੂਰ ਪੀੜਤਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਹਰ ਤਰ੍ਹਾਂ ਦੇ ਅੱਤਵਾਦ ਵਿਰੁੱਧ ਲੜਨ ਦਾ ਸੰਕਲਪ ਦੁਹਰਾਇਆ ਗਿਆ।

ਕੌਣ ਹੈ ਵਿਕਰਮ ਦੁਰਾਈਸਵਾਮੀ?

ਵਿਕਰਮ ਦੁਰਾਈਸਵਾਮੀ 1992 ਬੈਚ ਦੇ ਭਾਰਤੀ ਵਿਦੇਸ਼ ਸੇਵਾ (IFS) ਅਧਿਕਾਰੀ ਹਨ।

ਬੀਤੇ ਐਤਵਾਰ ਜਦੋਂ ਉਹ ਬੀਜਿੰਗ ਪਹੁੰਚੇ ਤਾਂ ਚੀਨੀ ਅਤੇ ਭਾਰਤੀ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਚੀਨ ਵਿੱਚ ਆਪਣੀ ਨਿਯੁਕਤੀ ਤੋਂ ਪਹਿਲਾਂ, ਉਸਨੇ ਬ੍ਰਿਟੇਨ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਵਜੋਂ ਕੰਮ ਕੀਤਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment