ਭਾਰਤ-ਚੀਨ ਸਬੰਧਾਂ ਦੀ ਨਵੀਂ ਸ਼ੁਰੂਆਤ, ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਫਿਰ ਤੋਂ ਹੋਣਗੀਆਂ ਸ਼ੁਰੂ

Global Team
2 Min Read

ਨਿਊਜ਼ ਡੈਸਕ: ਭਾਰਤ ਅਤੇ ਚੀਨ ਦਰਮਿਆਨ ਸਬੰਧਾਂ ਨੂੰ ਸੁਧਾਰਨ ਦੀ ਦਿਸ਼ਾ ਵਿੱਚ ਇੱਕ ਵੱਡੇ ਕਦਮ ਵਜੋਂ, ਦੋਵਾਂ ਦੇਸ਼ਾਂ ਨੇ ਸਿੱਧੀਆਂ ਉਡਾਣਾਂ ਨੂੰ ਬਹਾਲ ਕਰਨ ਅਤੇ ਕੈਲਾਸ਼ ਮਾਨਸਰੋਵਰ ਯਾਤਰਾ ਨੂੰ ਬਹਾਲ ਕਰਨ ‘ਤੇ ਚਰਚਾ ਕੀਤੀ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਇਸ ਨੂੰ “ਨਵੀਂ ਸ਼ੁਰੂਆਤ” ਕਰਾਰ ਦਿੰਦੇ ਹੋਏ ਸਕਾਰਾਤਮਕ ਸੰਕੇਤ ਦਿੱਤੇ ਹਨ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਉਨ੍ਹਾਂ ਦੇ ਚੀਨੀ ਹਮਰੁਤਬਾ ਵੈਂਗ ਯੀ ਵਿਚਕਾਰ ਇਹ ਮਹੱਤਵਪੂਰਨ ਮੁਲਾਕਾਤ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ ਜੀ-20 ਸੰਮੇਲਨ ਦੌਰਾਨ ਹੋਈ। ਦੱਸ ਦਈਏ ਕਿ ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜੇਨੇਰੀਓ ‘ਚ ਦੋ ਦਿਨ ਚੱਲੇ ਜੀ-20 ਸੰਮੇਲਨ ਦੀ ਸਮਾਪਤੀ ਹੋ ਗਈ ਹੈ। ਸੰਮੇਲਨ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਮੋਦੀ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਕੈਨੇਡਾ ਦੇ ਰਾਸ਼ਟਰਪਤੀ ਜਸਟਿਨ ਟਰੂਡੋ ਨਾਲ ਦੇਖਿਆ ਗਿਆ। ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਪਿਛਲੇ ਸਾਲ ਜੀ-20 ਸੰਮੇਲਨ ਤੋਂ ਬਾਅਦ ਸ਼ੁਰੂ ਹੋਇਆ ਸੀ।

ਦੱਖਣੀ ਅਫਰੀਕਾ ਅਗਲੇ ਸਾਲ 2025 ਵਿੱਚ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਸਾਰੇ ਮੈਂਬਰਾਂ ਵੱਲੋਂ ਜਾਰੀ ਸਾਂਝੇ ਐਲਾਨਨਾਮੇ ਵਿੱਚ ਭੁੱਖਮਰੀ ਨਾਲ ਲੜਨ ਲਈ ਇੱਕ ਗਲੋਬਲ ਸਮਝੌਤੇ, ਯੁੱਧ ਪ੍ਰਭਾਵਿਤ ਗਾਜ਼ਾ ਲਈ ਵਧੇਰੇ ਸਹਾਇਤਾ ਅਤੇ ਮੱਧ ਪੂਰਬ ਅਤੇ ਯੂਕਰੇਨ ਵਿੱਚ ਜੰਗ ਨੂੰ ਖਤਮ ਕਰਨ ਦੀ ਮੰਗ ਕੀਤੀ ਗਈ ਹੈ। ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡਾ ਸਿਲਵਾ ਨੇ ਮੋਦੀ ਨਾਲ ਮੁਲਾਕਾਤ ਦੌਰਾਨ ਪਿਛਲੇ ਸਾਲ ਨਵੀਂ ਦਿੱਲੀ ‘ਚ ਜੀ-20 ਦੇ ਸਫਲ ਸੰਗਠਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਜੀ-20 ਸੰਮੇਲਨ ਦੀ ਮੇਜ਼ਬਾਨੀ ਉਸੇ ਤਰ੍ਹਾਂ ਕਰਨਾ ਚਾਹੁੰਦੇ ਹਾਂ, ਜਿਸ ਤਰ੍ਹਾਂ ਭਾਰਤ ਨੇ ਪਿਛਲੇ ਸਾਲ ਕੀਤਾ ਸੀ। ਉਥੋਂ ਬਹੁਤ ਕੁਝ ਸਿੱਖਿਆ ਸੀ। ਕਾਸ਼ ਅਸੀਂ ਅਜਿਹਾ ਕੁਝ ਕਰ ਸਕਦੇ। ਲੂਲਾ ਦਾ ਸਿਲਵਾ ਨੇ ਕਿਹਾ ਕਿ ਜੀ-20 ਸੰਮੇਲਨ ‘ਚ ਬ੍ਰਾਜ਼ੀਲ ਵੱਲੋਂ ਚੁੱਕੇ ਗਏ ਕਦਮ ਪਿਛਲੇ ਸਾਲ ਜੀ-20 ‘ਚ ਭਾਰਤ ਵੱਲੋਂ ਲਏ ਗਏ ਫੈਸਲਿਆਂ ਤੋਂ ਪ੍ਰੇਰਿਤ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment