ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਨੂੰ ਲੈ ਜਾਰੀ ਸਸਪੈਂਸ ਹੁਣ ਖ਼ਤਮ ਹੁੰਦਾ ਨਜ਼ਰ ਆ ਰਿਹਾ ਹੈ।
ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ 40 ਤੋਂ ਵੱਧ ਵਿਧਾਇਕਾਂ ਨੇ ਸੁਖਜਿੰਦਰ ਰੰਧਾਵਾ ਨੂੰ ਮੁੱਖ ਮੰਤਰੀ ਬਣਾਉਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਇਸ ਬਾਰੇ ਅੰਤਿਮ ਫ਼ੈਸਲਾ ਕਾਂਗਰਸ ਹਾਈਕਮਾਨ ਵੱਲੋਂ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ।
ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਣ ਵਾਸਤੇ ਵੱਡੀ ਗਿਣਤੀ ਵਿਧਾਇਕਾਂ ਦਾ ਪੁੱਜਣਾ ਸੰਕੇਤ ਹੈ ਕਿ ਕਾਂਗਰਸ ਵਿਧਾਇਕ ਦਲ ਦੇ ਨਵੇਂ ਲੀਡਰ ਦੀ ਚੋਣ ਹੋ ਚੁੱਕੀ ਹੈ।
ਕਾਂਗਰਸ ਹਾਈਕਮਾਨ ਨੇ ਹਰ ਵਿਧਾਇਕ ਨਾਲ ਇਸ ਸਬੰਧੀ ਰਾਇ ਮਸ਼ਵਰਾ ਕੀਤਾ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਬਾਕੀ ਆਬਜ਼ਰਵਰ ਇਸ ਵੇਲੇ ਚੰਡੀਗੜ੍ਹ ਵਿੱਚ ਮੌਜੂਦ ਹਨ।
ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਦੇ ਕਰੀਬ 23 ਘੰਟਿਆਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਸੁਖਜਿੰਦਰ ਰੰਧਾਵਾ ਨੂੰ ਆਪਣਾ ਮੁੱਖ ਮੰਤਰੀ ਚੁਣੇ ਜਾਣ ਤੇ ਸਹਿਮਤੀ ਜਤਾ ਦਿੱਤੀ ਹੈ।