WHO ਨੇ ਬ੍ਰਿਟੇਨ ‘ਚ ਮਿਲੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਸਬੰਧੀ ਕੀਤਾ ਵੱਡਾ ਦਾਅਵਾ

TeamGlobalPunjab
1 Min Read

ਲੰਦਨ: ਬ੍ਰਿਟੇਨ ਵਿਚ ਕੋਰੋਨਾ ਵਾਇਰਸ ਦਾ ਨਵਾਂ ਵੇਰੀਐਂਟ ਯਾਨੀ ਕੋਰੋਨਾ ਵਾਇਰਸ ਦਾ ਨਵਾਂ ਰੂਪ ਤੇਜ਼ੀ ਦੇ ਨਾਲ ਫੈਲ ਰਿਹਾ ਹੈ। ਇਸ ਨੂੰ ਕਾਬੂ ਕਰਨ ਦੇ ਲਈ ਬ੍ਰਿਟੇਨ ਵਿਚ ਲਾਕਡਾਊਨ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਵਾਇਰਸ ਦੇ ਨਵੇਂ ਪ੍ਰਕਾਰ ਦੇ ਸਾਹਮਣੇ ਆਉਣ ਤੋਂ ਬਾਅਦ ਭਾਰਤ ਸਣੇ ਕਈ ਦੇਸ਼ਾਂ ਦੀ ਚਿੰਤਾ ਵੀ ਵਧ ਗਈ ਹੈ। ਕਈ ਦੇਸ਼ਾਂ ਨੇ ਯੂਕੇ ਨਾਲੋਂ ਨਾਤਾ ਤੋੜ ਲਿਆ ਹੈ।

ਇਸ ਵਿਚਾਲੇ ਵਿਸ਼ਵ ਸਿਹਤ ਸੰਗਠਨ (WHO) ਨੇ ਕਿਹਾ ਕਿ ਬ੍ਰਿਟੇਨ ‘ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਨਵਾਂ ਰੂਪ ਹਾਲੇ ਬੇਕਾਬੂ ਨਹੀਂ ਹੋਇਆ ਅਤੇ ਮੌਜੂਦਾ ਉਪਕਰਨਾਂ ਦੇ ਜ਼ਰੀਏ ਇਸ ‘ਤੇ ਕਾਬੂ ਪਾਇਆ ਜਾ ਸਕਦਾ ਹੈ।

ਇਸ ਤੋਂ ਪਹਿਲਾਂ ਬ੍ਰਿਟੇਨ ਦੇ ਸਿਹਤ ਮੰਤਰੀ ਮੈਟ ਹੈਨਕੌਕ ਨੇ ਦਾਅਵਾ ਕੀਤਾ ਸੀ ਕਿ ਵਾਇਰਸ ਦਾ ਨਵਾਂ ਰੂਪ ਕੰਟਰੋਲ ਤੋਂ ਬਾਹਰ ਹੈ। ਇਹ ਪਹਿਲਾਂ ਨਾਲੋਂ ਹੁਣ ਤੇਜ਼ੀ ਦੇ ਨਾਲ ਫੈਲ ਰਿਹਾ ਹੈ। ਬ੍ਰਿਟਿਸ਼ ਅਧਿਕਾਰੀਆਂ ਮੁਤਾਬਕ ਵਾਇਰਸ ਦਾ ਨਵਾਂ ਸਟ੍ਰੇਨ 70 ਫ਼ੀਸਦ ਜ਼ਿਆਦਾ ਤੇਜ਼ੀ ਨਾਲ ਫੈਲ ਰਿਹਾ ਹੈ।

Share this Article
Leave a comment