ਸੁਮੇਧ ਸੈਣੀ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਦਾ ਨਵਾਂ ਮਾਮਲਾ ਦਰਜ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਵਿਜੀਲੈਂਸ ਵਿਭਾਗ ਦੀ ਟੀਮ ਨੇ ਸੋਮਵਾਰ ਦੇਰ ਸ਼ਾਮ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਸੈਕਟਰ 20 ਸਥਿਤ ਘਰ ’ਤੇ ਛਾਪੇਮਾਰੀ ਕੀਤੀ। ਵਿਜੀਲੈਂਸ ਬਿਊਰੋ ਨੇ ਸੈਣੀ ਦੇ ਖਿਲਾਫ ਆਮਦਨ ਤੋਂ ਵੱਧ ਸੰਪਤੀ ਦਾ ਮਾਮਲਾ ਦਰਜ ਕੀਤਾ ਹੈ, ਜਿਸ ਦੇ ਸਬੰਧੀ ਦੇਰ ਸ਼ਾਮ ਵਿਜੀਲੈਂਸ ਬਿਊਰੋ ਸਣੇ ਪੁਲਿਸ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ। ਵਿਜੀਲੈਂਸ ਟੀਮ ਨੇ ਕੋਠੀ ਦੇ ਮੁੱਖ ਗੇਟ ਤੋਂ ਇਲਾਵਾ ਪਿਛਲੇ ਪਾਸੇ ਨੂੰ ਵੀ ਘੇਰ ਲਿਆ।

ਮਾਮਲੇ ਸਬੰਧੀ ਸੀਨੀਅਰ ਵਿਜੀਲੈਂਸ ਅਫਸਰ ਨੇ ਦੱਸਿਆ ਕਿ ਸੁਮੇਧ ਸਿੰਘ ਸੈਣੀ ਦੇ ਖਿਲਾਫ ਵਿਜੀਲੈਂਸ ਵਿਭਾਗ ਵੱਲੋਂ ਅਸਾਧਾਰਣ ਸੰਪਤੀ ਦੇ ਨਵੇਂ ਸਬੂਤ ਇਕੱਠੇ ਕਰਨ ਦੇ ਲਈ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ -ਵੱਖ ਧਾਰਾਵਾਂ ਦੇ ਤਹਿਤ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ਦੇ ਲਈ ਵਿਜੀਲੈਂਸ ਦੀ ਟੀਮ ਨੇ ਸੈਣੀ ਦੀ ਗ੍ਰਿਫਤਾਰੀ ਦੇ ਲਈ ਘਰ ‘ਚ ਛਾਪਾ ਮਾਰਿਆ ਹੈ। ਦੱਸ ਦਈਏ ਕਿ ਵਿਜੀਲੈਂਸ ਦੀ ਟੀਮ ਦੀ ਰਾਤ ਤੋਂ ਲੈ ਕੇ ਛਾਪੇਮਾਰੀ ਅਜੇ ਤੱਕ ਜਾਰੀ ਹੈ।

Share this Article
Leave a comment